07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਕਾਂਗਰਸੀ ਸਰਪੰਚ ਨੂੰ ਕਥਿਤ ਤੌਰ ’ਤੇ ਜਾਣਬੁੱਝ ਕੇ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼

ਟਾਂਗਰਾ/ਜੰਡਿਆਲਾ ਗੁਰੂ (ਅੰਮ੍ਰਿਤਸਰ), 7 ਅਕਤੂਬਰ (ਹਰਜਿੰਦਰ ਸਿੰਘ ਕਲੇਰ/ਪਰਮਿੰਦਰ ਸਿੰਘ ਜੋਸ਼ਨ) — ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ...

ਅਜੀਤ ਡੈਸਕ 07-10-2026

ਟਾਂਗਰਾ/ਜੰਡਿਆਲਾ ਗੁਰੂ (ਅੰਮ੍ਰਿਤਸਰ), 7 ਅਕਤੂਬਰ (ਹਰਜਿੰਦਰ ਸਿੰਘ ਕਲੇਰ/ਪਰਮਿੰਦਰ ਸਿੰਘ ਜੋਸ਼ਨ) — ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਹਲਕਾ ਜੰਡਿਆਲਾ ਗੁਰੂ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਦੋਸ਼ ਲਾਇਆ ਕਿ ਪਿੰਡ ਸਰਜਾ ਦੀ ਪੰਚਾਇਤ ਦੇ ਕਾਂਗਰਸੀ ਸਰਪੰਚ ਨੂੰ ਕਥਿਤ ਤੌਰ ’ਤੇ ਜਾਣਬੁੱਝ ਕੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਏਜੰਸੀਆਂ ਅਤੇ ਫੋਰਸਾਂ ਦੀ ਵਰਤੋਂ ਵਿਰੋਧੀਆਂ ਨੂੰ ਦਬਾਉਣ ਲਈ ਕਰਨ ਦੀ ਬਜਾਏ ਸਰਕਾਰ ਨੂੰ ਹਲਕੇ ਵਿਚ ਵਧ ਰਹੀਆਂ ਨਸ਼ੇ ਅਤੇ ਅਪਰਾਧ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ।
ਡੈਨੀ ਬੰਡਾਲਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਹਲਕੇ ਵਿਚ ਨੌਜਵਾਨਾਂ ਦੀਆਂ ਮੌਤਾਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਕੁਝ ਦਿਨਾਂ ਵਿਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਹਨ ਅਤੇ ਇਨ੍ਹਾਂ ਮਾਮਲਿਆਂ ਸੰਬੰਧੀ ਮੀਡੀਆ ਵਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਸੰਬੰਧੀ ਸਵਾਲ ਖੜ੍ਹੇ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਨਗਰ ਬੰਡਾਲਾ ਅਤੇ ਤਰਸਿੱਕਾ ਇਲਾਕੇ ਵਿਚ ਸਾਹਮਣੇ ਆਈਆਂ ਅਜਿਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਸ਼ਾਸਨ ਨੂੰ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਨਸ਼ੇ ਦੀ ਵਿਕਰੀ ਸਬੰਧੀ ਸ਼ਿਕਾਇਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਤਾਂ ਇਸ ਨੂੰ ਰੋਕਣ ਲਈ ਜ਼ਿੰਮੇਵਾਰ ਵਿਭਾਗ ਕੀ ਕਾਰਵਾਈ ਕਰ ਰਹੇ ਹਨ।

ਪਿਛਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ ਮਾਲ ਵਿਭਾਗ ਦਾ ਪਟਵਾਰੀ ਅਤੇ ਕਰਿੰਦਾ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਅਗਲੀ ਖ਼ਬਰ ਭਾਈਚਾਰਕ ਸਾਂਝ ਤੇ ਅਮਨ-ਸ਼ਾਂਤੀ ਦਾ ਸੁਨੇਹਾ ਲੈ ਕੇ