07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੰਸਥਾ ਦੇ ਕੰਮ ਵਿਚ ਅੜਿੱਕਾ ਪਾ ਰਹੇ ਮੈਂਬਰ ਸਾਹਿਬਾਨ ’ਤੇ ਸੰਗਤ ਬਣਾਏ ਦਬਾਅ - ਜਥੇਦਾਰ ਜਗਦੀਸ਼ ਸਿੰਘ ਝੀਂਡਾ

ਕਰਨਾਲ , 7 ਅਕਤੂਬਰ (ਗੁਰਮੀਤ ਸਿੰਘ ਸੱਗੂ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਕੁਝ ਮੈਂਬਰ ਸਾਹਿਬਾਨ...

ਅਜੀਤ ਡੈਸਕ 07-10-2026

ਕਰਨਾਲ , 7 ਅਕਤੂਬਰ (ਗੁਰਮੀਤ ਸਿੰਘ ਸੱਗੂ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਕਿਹਾ ਕਿ ਕੁਝ ਮੈਂਬਰ ਸਾਹਿਬਾਨ ਸੰਸਥਾ ਦੇ ਕੰਮ ਵਿਚ ਅੜਿੱਕਾ ਪਾ ਰਹੇ ਹਨ। ਸੰਗਤ ਦੀ ਮੰਗ ਅਨੁਸਾਰ ਸੰਸਥਾ ਦਾ ਬਜਟ ਪਾਸ ਕਰਨ ਲਈ ਅੱਜ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਬੁਲਾਈ ਗਈ ਸੀ। ਪਰੰਤੂ ਹਮੇਸ਼ਾ ਦੀ ਤਰ੍ਹਾਂ ਅੱਜ ਵੀ ਹਰਿਆਣਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ, ਜੂਨੀਅਰ ਮੀਤ ਪ੍ਰਧਾਨ ਗੁਰਬੀਰ ਸਿੰਘ ਤਲਾਕੌਰ, ਕਾਰਜਕਾਰਨੀ ਕਮੇਟੀ ਮੈਂਬਰ ਜਗਤਾਰ ਸਿੰਘ ਅਤੇ ਟੀ.ਪੀ. ਸਿੰਘ ਨਾਰਨੌਲ ਮੀਟਿੰਗ ਵਿਚ ਵੀ ਸ਼ਾਮਿਲ ਨਹੀਂ ਹੋਏ।
ਕੁਰੂਕਸ਼ੇਤਰ ਸਥਿਤ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਕਮੇਟੀ ਦੇ ਪ੍ਰਧਾਨ ਨੇ ਖਦਸ਼ਾ ਜ਼ਾਹਰ ਕੀਤਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸਰਕਾਰ ਦੇ ਇਸ਼ਾਰੇ ’ਤੇ ਹਰਿਆਣਾ ਕਮੇਟੀ ਦਾ ਬਜਟ ਪਾਸ ਨਹੀਂ ਹੋਣ ਦਿੱਤਾ ਜਾ ਰਿਹਾ। ਇਸੇ ਲਈ ਪਿਛਲੇ ਦਿਨੀਂ ਉਨ੍ਹਾਂ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਵੀ ਇਸ ਸੰਬੰਧੀ ਗੱਲਬਾਤ ਕੀਤੀ ਸੀ।
ਜਥੇਦਾਰ ਜਗਦੀਸ਼ ਸਿੰਘ ਝੀਂਡਾ ਦੇ ਮੁਤਾਬਕ ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਹਰਿਆਣਾ ਕਮੇਟੀ ਦਾ ਬਜਟ ਪਾਸ ਕਰਵਾਉਣ ਲਈ ਅਪੀਲ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਮੀਟਿੰਗ ਵਿਚ ਬਹੁਮਤ ਦੇ ਅਨੁਪਾਤ ਨੂੰ ਬਦਲਣ ਲਈ ਐਕਟ ਵਿਚ ਸੋਧ ਕਰਨ ਦੇ ਮਾਮਲੇ ਸੰਬੰਧੀ ਵੀ ਅਪੀਲ ਕੀਤੀ ਸੀ, ਜਿਸ ’ਤੇ ਕੇਂਦਰੀ ਮੰਤਰੀ ਨੇ ਇਸ ਸੰਬੰਧੀ ਬਜਟ ਪਾਸ ਕਰਵਾਉਣ ਦਾ ਭਰੋਸਾ ਦਿੱਤਾ ਸੀ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ’ਤੇ ਸਰਹੱਦੀ ਪੱਟੀ ਵਿਚ ਉਦਯੋਗ ਲਿਆਂਦੇ ਜਾਣਗੇ - ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਸਤਲੁਜ ਪੁਲ ਦੀ ਮੁਰੰਮਤ ਲਈ ਕੇਂਦਰ ਤੋਂ ਫ਼ੰਡ ਲਿਆਉਣ ਨੂੰ ਤਿਆਰ: ਸਤਨਾਮ ਸਿੰਘ ਸੰਧੂ