07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਦਿੱਲੀ ਪੁਲਿਸ ਕਰ ਰਹੀ ਹੈ ਜੰਤਰ-ਮੰਤਰ ਨੇੜੇ ਕਾਂਗਰਸ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਮੁਲਾਜ਼ਮਾਂ 'ਤੇ ਕਥਿਤ ਹਮਲੇ ਦੀਆਂ ਵੀਡੀਓਜ਼ ਦੀ ਜਾਂਚ

ਨਵੀਂ ਦਿੱਲੀ, 7 ਅਕਤੂਬਰ - ਦਿੱਲੀ ਪੁਲਿਸ ਮੋਬਾਈਲ ਫੋਨਾਂ 'ਤੇ ਬਣਾਈਆਂ ਗਈਆਂ ਕਈ ਅਜਿਹੀਆਂ ਵੀਡੀਓਜ਼ ਦੀ ਜਾਂਚ ਕਰ ਰਹੀ ਹੈ ਜਿਨ੍ਹਾਂ ਵਿਚ ਜੰਤਰ-ਮੰਤਰ ਨੇੜੇ ਕਾਂਗਰਸ ਦੇ ਪ੍ਰਦਰਸ਼ਨ...

ਅਜੀਤ ਡੈਸਕ 07-10-2026

ਨਵੀਂ ਦਿੱਲੀ, 7 ਅਕਤੂਬਰ - ਦਿੱਲੀ ਪੁਲਿਸ ਮੋਬਾਈਲ ਫੋਨਾਂ 'ਤੇ ਬਣਾਈਆਂ ਗਈਆਂ ਕਈ ਅਜਿਹੀਆਂ ਵੀਡੀਓਜ਼ ਦੀ ਜਾਂਚ ਕਰ ਰਹੀ ਹੈ ਜਿਨ੍ਹਾਂ ਵਿਚ ਜੰਤਰ-ਮੰਤਰ ਨੇੜੇ ਕਾਂਗਰਸ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਮੁਲਾਜ਼ਮਾਂ (ਜਿਨ੍ਹਾਂ ਵਿਚ ਮਹਿਲਾ ਅਧਿਕਾਰੀ ਅਤੇ ਕਾਂਸਟੇਬਲ ਵੀ ਸ਼ਾਮਿਲ ਹਨ) 'ਤੇ ਕਥਿਤ ਤੌਰ 'ਤੇ ਹਮਲਾ ਕੀਤਾ ਗਿਆ ਸੀ।
ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ, ਪੁਲਿਸ ਜਨਤਕ ਸੇਵਕਾਂ 'ਤੇ ਹਮਲਾ ਕਰਨ, ਉਨ੍ਹਾਂ ਦੇ ਫਰਜ਼ਾਂ ਦੀ ਪਾਲਣਾ ਵਿਚ ਰੁਕਾਵਟ ਪਾਉਣ ਅਤੇ ਹੋਰ ਸੰਬੰਧਿਤ ਧਾਰਾਵਾਂ ਤਹਿਤ ਬੀ.ਐਨ.ਐੱਸ. (ਭਾਰਤੀ ਨਿਆ ਸੰਹਿਤਾ) ਦੀਆਂ ਧਾਰਾਵਾਂ ਦੇ ਤਹਿਤ ਐਫ.ਆਈ.ਆਰ. ਦਰਜ ਕਰੇਗੀ।
ਚੋਣ ਕਮਿਸ਼ਨਰ (ਸੀ.ਈ.ਸੀ.) ਗਿਆਨੇਸ਼ ਕੁਮਾਰ ਵਿਰੁੱਧ ਵਿਰੋਧ ਪ੍ਰਦਰਸ਼ਨਾਂ ਅਤੇ ਵੋਟਰ ਸੂਚੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਵਿਵਾਦ ਅਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ, ਜਿਸ ਵਿਚ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਸਮੇਤ ਇੰਡੀਆ ਗੱਠਜੋੜ ਦੇ ਨੇਤਾਵਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ।

ਪਿਛਲੀ ਖ਼ਬਰ ਇਨੋਵਾ ਕਾਰ ਦੀ ਟੱਕਰ ਨਾਲ ਆਟੋ ਚਾਲਕ ਦੀ ਮੌਤ ਅਗਲੀ ਖ਼ਬਰ ਸੂਬੇ ਦੀ ਵਾਗਡੋਰ ਸੰਭਾਲਣ ’ਤੇ ਅਸੀਂ ਫਿਰ ਤੋਂ ਬਿਜਲੀ ਸਰਪਲੱਸ ਬਣਾਵਾਂਗੇ ਪੰਜਾਬ ਨੂੰ - ਸੁਖਬੀਰ ਸਿੰਘ ਬਾਦਲ