07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

130 ਗੁੰਮਸ਼ੁਦਾ ਮੋਬਾਈਲ ਫੋਨ ਲੱਭ ਕੇ ਫਾਜ਼ਿਲਕਾ ਪੁਲਿਸ ਨੇ ਕੀਤੇ ਅਸਲ ਮਾਲਕਾਂ ਦੇ ਹਵਾਲੇ

ਫ਼ਾਜ਼ਿਲਕਾ, 7 ਅਕਤੂਬਰ (ਬਲਜੀਤ ਸਿੰਘ) - ਗਗਨ ਅਜੀਤ ਸਿੰਘ, ਸੀਨੀਅਰ ਕਪਤਾਨ ਪੁਲਿਸ, ਫ਼ਾਜ਼ਿਲਕਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ ਦੀ ਥਾਣਾ ਸਾਈਬਰ...

ਅਜੀਤ ਡੈਸਕ 07-10-2026

ਫ਼ਾਜ਼ਿਲਕਾ, 7 ਅਕਤੂਬਰ (ਬਲਜੀਤ ਸਿੰਘ) - ਗਗਨ ਅਜੀਤ ਸਿੰਘ, ਸੀਨੀਅਰ ਕਪਤਾਨ ਪੁਲਿਸ, ਫ਼ਾਜ਼ਿਲਕਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ ਦੀ ਥਾਣਾ ਸਾਈਬਰ ਕ੍ਰਾਈਮ ਪੁਲਿਸ ਵਲੋਂ ਲੋਕਾਂ ਦੀ ਸਹੂਲਤ ਅਤੇ ਗੁੰਮਸ਼ੁਦਾ ਮੋਬਾਈਲ ਫੋਨਾਂ ਦੀ ਬਰਾਮਦਗੀ ਲਈ ਇਕ ਮਹੱਤਵਪੂਰਨ ਉਪਰਾਲਾ ਕਰਦਿਆਂ ਸੀ.ਈ.ਆਈ.ਆਰ. ਪੋਰਟਲ ਦੀ ਮਦਦ ਨਾਲ 130 ਗੁੰਮਸ਼ੁਦਾ ਮੋਬਾਈਲ ਫੋਨ ਟਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸਪੁਰਦ ਕੀਤੇ ਗਏ ਹਨ। ਮੋਬਾਈਲ ਫੋਨ ਵਾਪਸ ਮਿਲਣ ’ਤੇ ਲੋਕਾਂ ਨੇ ਫ਼ਾਜ਼ਿਲਕਾ ਪੁਲਿਸ ਦਾ ਧੰਨਵਾਦ ਕੀਤਾ ਅਤੇ ਪੁਲਿਸ ਦੀ ਇਸ ਲੋਕ-ਹਿਤੈਸ਼ੀ ਪਹਿਲ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ-ਵੱਖ ਥਾਣਿਆਂ ਵਲੋਂ ਵੀ ਸਮੇਂ-ਸਮੇਂ ’ਤੇ ਗੁੰਮਸ਼ੁਦਾ ਅਤੇ ਚੋਰੀਸ਼ੁਦਾ ਮੋਬਾਈਲ ਫੋਨਾਂ ਦੀ ਬਰਾਮਦਗੀ ਕਰਕੇ ਉਨ੍ਹਾਂ ਨੂੰ ਅਸਲ ਮਾਲਕਾਂ ਦੇ ਹਵਾਲੇ ਕੀਤਾ ਜਾਂਦਾ ਹੈ।
ਇਸ ਮੌਕੇ ਫਾਜ਼ਿਲਕਾ ਪੁਲਿਸ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਦਾ ਮੋਬਾਈਲ ਫੋਨ ਗੁੰਮ ਜਾਂ ਚੋਰੀ ਹੋ ਜਾਵੇ ਤਾਂ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨਾਲ ਸੰਪਰਕ ਕਰਨ ਦੇ ਨਾਲ-ਨਾਲ ਸੀ.ਈ.ਆਈ.ਆਰ. ਪੋਰਟਲ ’ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾਉਣ, ਤਾਂ ਜੋ ਮੋਬਾਈਲ ਨੂੰ ੀੰਓੀ ਨੰਬਰ ਰਾਹੀਂ ਬਲਾਕ ਕਰਕੇ ਉਸਦੀ ਟਰੇਸਿੰਗ ਅਤੇ ਬਰਾਮਦਗੀ ਵਿੱਚ ਮਦਦ ਮਿਲ ਸਕੇ। ਸੀ.ਈ.ਆਈ.ਆਰ. ਪੋਰਟਲ  ਭਾਰਤ ਸਰਕਾਰ ਦੇ ਦੂਰਸੰਚਾਰ ਵਿਭਾਗ ਦਾ ਇਕ ਆਧੁਨਿਕ ਪੋਰਟਲ ਹੈ, ਜਿਸ ਰਾਹੀਂ ਮੋਬਾਈਲ ਫੋਨਾਂ ਦੇ ਆਈ.ਐਮ.ਈ.ਆਈ. ਨੰਬਰ ਨੂੰ ਮੈਨੇਜ ਕੀਤਾ ਜਾਂਦਾ ਹੈ। ਇਸ ਪੋਰਟਲ ਦੀ ਮਦਦ ਨਾਲ ਗੁੰਮ ਜਾਂ ਚੋਰੀ ਹੋਏ ਮੋਬਾਈਲ ਨੂੰ ਬਲਾਕ ਕੀਤਾ ਜਾ ਸਕਦਾ ਹੈ, ਜਿਸ ਨਾਲ ਉਸਨੂੰ ਕਿਸੇ ਹੋਰ ਸਿਮ ਨਾਲ ਵੀ ਨੈੱਟਵਰਕ ’ਤੇ ਵਰਤਣਾ ਮੁਸ਼ਕਲ ਹੋ ਜਾਂਦਾ ਹੈ। ਅਧਿਕਾਰਤ ਪੁਲਿਸ ਏਜੰਸੀਆਂ ਸੀ.ਈ.ਆਈ.ਆਰ. ਰਾਹੀਂ ਉਪਲਬਧ ਜਾਣਕਾਰੀ ਦੀ ਮਦਦ ਨਾਲ ਮੋਬਾਈਲ ਟ੍ਰੇਸ ਕਰ ਸਕਦੀਆਂ ਹਨ। ਮੋਬਾਈਲ ਬਰਾਮਦ ਹੋਣ ਉਪਰੰਤ ਉਸਨੂੰ ਅਨਬਲਾਕ ਕਰਕੇ ਅਸਲ ਮਾਲਕਾਂ ਨੂੰ ਸੌਂਪ ਦਿੱਤਾ ਜਾਂਦਾ ਹੈ।

ਪਿਛਲੀ ਖ਼ਬਰ ਵੱਖ-ਵੱਖ ਜਥੇਬੰਦੀਆਂ ਅਤੇ ਲੋਕਾਂ ਵਲੋਂ ਨਸ਼ਿਆਂ ਖ਼ਿਲਾਫ਼ ਰੋਸ ਮਾਰਚ ਅਗਲੀ ਖ਼ਬਰ ਇਨੋਵਾ ਕਾਰ ਦੀ ਟੱਕਰ ਨਾਲ ਆਟੋ ਚਾਲਕ ਦੀ ਮੌਤ