ਜੰਮੂ, 8 ਅਕਤੂਬਰ (ਇੰਟ)- ਰਾਮਬਨ ਵਿਚ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਵਾਪਰੇ ਇਕ ਦਰਦਨਾਕ ਸੜਕੀ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖ਼ਮੀ ਹੋ ਗਏ। ਇਕ ਜ਼ਖ਼ਮੀ ਵਿਅਕਤੀ ਨੂੰ ਜੰਮੂ ਰੈਫ਼ਰ ਕੀਤਾ ਗਿਆ।
ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿਚ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਵਾਪਰੇ ਇਕ ਦਰਦਨਾਕ ਸੜਕੀ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖ਼ਮੀ ਹੋ ਗਏ।
ਅਧਿਕਾਰੀਆਂ ਅਨੁਸਾਰ, ਇਹ ਹਾਦਸਾ ਉਦੋਂ ਵਾਪਰਿਆ ਜਦੋਂ ਨੌਂ ਲੋਕਾਂ ਨੂੰ ਲੈ ਕੇ 'ਚੁੰਥਨ' ਵੱਲ ਜਾ ਰਿਹਾ ਇਕ ਵਾਹਨ ਡਰਾਈਵਰ ਦੇ ਕਾਬੂ ਤੋਂ ਬਾਹਰ ਹੋ ਗਿਆ, ਸੜਕ ਤੋਂ ਤਿਲਕ ਗਿਆ ਅਤੇ ਹੇਠਾਂ ਜਾ ਡਿੱਗਿਆ।