ਚੋਗਾਵਾਂ/ਅੰਮ੍ਰਿਤਸਰ, 8 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)- ਸ਼੍ਰੀ ਗੁਰੂ ਰਵੀਦਾਸ ਮਹਾਰਾਜ ਜੀ ਨੂੰ ਸਮਰਪਿਤ ਇਕ ਬਹੁਤ ਹੀ ਸ਼ਾਨਦਾਰ ਅਤੇ ਅਲੌਕਿਕ ਡਰੋਨ ਸ਼ੋਅ ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ ਵਿਖੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹਪੂਰਵਕ ਮਾਹੌਲ ਵਿੱਚ ਕਰਵਾਇਆ ਗਿਆ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਾਜਾਸਾਂਸੀ ਸੋਨੀਆ ਮਾਨ ਦੇ ਵਿਸ਼ੇਸ਼ ਉਪਰਾਲੇ ਨਾਲ ਕਰਵਾਏ ਗਏ ਇਸ ਸਮਾਗਮ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
ਇਸ ਡਰੋਨ ਸ਼ੋਅ ਦੌਰਾਨ ਸੈਂਕੜੇ ਆਧੁਨਿਕ ਡਰੋਨਾਂ ਵਲੋਂ ਅਸਮਾਨ ਵਿਚ ਭਗਤ ਰਵੀਦਾਸ ਮਹਾਰਾਜ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ ਅਤੇ ਪਵਿੱਤਰ ਪ੍ਰਤੀਕਾਂ ਨੂੰ ਰੌਸ਼ਨੀਆਂ ਦੀ ਮਦਦ ਨਾਲ ਬਹੁਤ ਹੀ ਖੂਬਸੂਰਤ ਤਰੀਕੇ ਨਾਲ ਦਰਸਾਇਆ ਗਿਆ। ਅਸਮਾਨ ਵਿਚ ਬਣੀਆਂ ਇਨ੍ਹਾਂ ਅਲੌਕਿਕ ਆਕ੍ਰਿਤੀਆਂ ਨੂੰ ਦੇਖ ਕੇ ਹਾਜ਼ਰ ਸੰਗਤਾਂ ਮੰਤਰ-ਮੁਗਧ ਹੋ ਗਈਆਂ ਅਤੇ ਪੂਰਾ ਸਟੇਡੀਅਮ ਜੈਕਾਰਿਆਂ ਦੀ ਗੂੰਜ ਨਾਲ ਗੂੰਜ ਉੱਠਿਆ।
ਇਸ ਮੌਕੇ ਹਲਕਾ ਇੰਚਾਰਜ ਸੋਨੀਆ ਮਾਨ ਨੇ ਕਿਹਾ ਕਿ ਭਗਤ ਰਵੀਦਾਸ ਮਹਾਰਾਜ ਜੀ ਦੀ ਇਲਾਹੀ ਬਾਣੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਪੂਰੀ ਮਨੁੱਖਤਾ ਲਈ ਇਕ ਚਾਨਣ ਮੁਨਾਰਾ ਹਨ। ਉਨ੍ਹਾਂ ਦੱਸਿਆ ਕਿ ਇਸ ਤਕਨੀਕੀ ਸ਼ੋਅ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਆਪਣੀ ਅਮੀਰ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਨਾਲ ਜੋੜਨਾ ਹੈ। ਉਨ੍ਹਾਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਹਲਕੇ ਦੀ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਸਮਾਗਮ ਦੌਰਾਨ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਨੇ ਵੀ ਸ਼ਿਰਕਤ ਕੀਤੀ। ਜਿਨ੍ਹਾਂ ਦਾ ਮੁੱਖ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰਬੰਧਕਾਂ ਵਲੋਂ ਆਈਆਂ ਹੋਈਆਂ ਸੰਗਤਾਂ ਲਈ ਚਾਹ-ਪਾਣੀ ਅਤੇ ਗੁਰੂ ਕੇ ਲੰਗਰਾਂ ਦੇ ਵੀ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ। ਇਸ ਮੌਕੇ ਚੇਅਰਮੈਨ ਰੇਸ਼ਮ ਵੜੈਚ, ਐਸ.ਡੀ.ਐਮ. ਮਨਬੀਰ ਸਿੰਘ ਢਿੱਲੋ, ਨਾਈਬ ਤਹਿਸੀਲਦਾਰ ਤਰਲੋਚਨ ਸਿੰਘ ਲੋਪੋਕੇ, ਬੀ.ਡੀ.ਓ. ਸ਼ਮਸ਼ੇਰ ਸਿੰਘ ਚੋਗਾਵਾਂ, ਵੀਡੀਓ ਭਪਿੰਦਰ ਸਿੰਘ, ਈ.ਓ. ਅਨਿਲ ਚੋਪੜਾ, ਡੇਅਰੀ ਡਿਵੈਲਪਮੈਂਟ ਬੋਰਡ ਦੇ ਮੈਂਬਰ ਸੁਖਦੀਪ ਸਿੰਘ ਛੀਨਾ, ਸਰਪੰਚ ਬੱਬੀ ਖੁਸੁਪੁਰਾ, ਗੁਰਮੇਜ ਸਿੰਘ, ਨਰਿੰਦਰ ਸਿੰਘ, ਮਹਿੰਗਾ ਸਿੰਘ ਸਾਬਕਾ ਸਰਪੰਚ ਆਲਮ ਸਿੰਘ ਲੋਪੋਕੇ, ਅਮਰਦੀਪ ਸਿੰਘ, ਰਣਜੀਤ ਸਿੰਘ, ਸਾਗਰ, ਚੇਅਰਮੈਨ ਲਖਵਿੰਦਰ ਸਿੰਘ ਲੱਖਾ, ਸਰਪੰਚ ਗੁਰਚਰਨ ਸਿੰਘ ਮੋਹਲੇਕੇ, ਸਰਪੰਚ ਜਸਪਾਲ ਸਿੰਘ ਭੀਲੋਵਾਲ ਕੱਚਾ, ਬਲਜੀਤ ਸਿੰਘ ਸੈਦਪੁਰ ਬਲਾਕ ਸੰਮਤੀ ਮੈਂਬਰ, ਹਰਪਾਲ ਸਿੰਘ, ਦਵਿੰਦਰ ਸਿੰਘ ਭੁੱਲਰ ਬਲਾਕ ਪ੍ਰਧਾਨ, ਵਾਈਸ ਚੇਅਰਮੈਨ ਰਾਮ ਸਿੰਘ ਚੋਗਾਵਾਂ, ਸਰਪੰਚ ਮੁਖਤਾਰ ਸਿੰਘ ਭੰਗਵਾਂ, ਸਰਪੰਚ ਜਤਿੰਦਰ ਸਿੰਘ, ਸਰਪੰਚ ਹਰਵਿੰਦਰ ਸਿੰਘ ਕੋਹਾਲਾ, ਤਰਸੇਮ ਸਿੰਘ ਚੇਅਰਮੈਨ, ਸਰਪੰਚ ਹਰਪਾਲ ਸਿੰਘ ਭਿੰਡੀ ਔਲਖ ਆਦਿ ਹਾਜ਼ਰ ਸਨ।