ਚੰਡੀਗੜ੍ਹ, 8 ਅਕਤੂਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਬਦਲ ਗਿਆ ਹੈ। ਪਹਾੜੀ ਇਲਾਕਿਆਂ ਵਿਚ ਗੜੇਮਾਰੀ ਅਤੇ ਮੀਂਹ ਕਾਰਨ ਪੂਰੇ ਪੰਜਾਬ ਵਿਚ ਤਾਪਮਾਨ ਵਿਚ ਗਿਰਾਵਟ ਆਈ ਹੈ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਘੱਟ ਗਿਆ ਹੈ, ਜੋ ਆਮ ਨਾਲੋਂ 2.3 ਡਿਗਰੀ ਘੱਟ ਹੈ।
ਬਠਿੰਡਾ ਵਿਚ ਸਭ ਤੋਂ ਵੱਧ ਤਾਪਮਾਨ 34.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 31.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ (9 ਅਕਤੂਬਰ) ਸੂਬੇ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਚੰਡੀਗੜ੍ਹ ਵਿਚ ਵੀ ਅਜਿਹਾ ਹੀ ਮੌਸਮ ਰਹੇਗਾ। ਮੌਸਮ ਵਿਭਾਗ ਅਨੁਸਾਰ ਮੌਨਸੂਨ ਦੇ ਚਲੇ ਜਾਣ ਤੋਂ ਬਾਅਦ ਵੀ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਬਦਲ ਸਕਦਾ ਹੈ। 14 ਅਕਤੂਬਰ ਤੱਕ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।