09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਗੌਰਵ ਯਾਦਵ ਨੇ ਪੰਜਾਬ ਦੇ ਰੈਗੂਲਰ ਡੀ.ਜੀ.ਪੀ. ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ, 9 ਸਤੰਬਰ - ਗੌਰਵ ਯਾਦਵ, ਆਈ.ਪੀ.ਐਸ., ਨੇ ਪੰਜਾਬ ਦੇ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਵਜੋਂ ਅਹੁਦਾ ਸੰਭਾਲ ਲਿਆ...

ਅਜੀਤ ਡੈਸਕ 09-10-2026

ਚੰਡੀਗੜ੍ਹ, 9 ਸਤੰਬਰ - ਗੌਰਵ ਯਾਦਵ, ਆਈ.ਪੀ.ਐਸ., ਨੇ ਪੰਜਾਬ ਦੇ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਵਜੋਂ ਅਹੁਦਾ ਸੰਭਾਲ ਲਿਆ ਹੈ।   
ਡੀ.ਜੀ.ਪੀ. ਦਫ਼ਤਰ ਵਲੋਂ ਸੋਸ਼ਲ ਮੀਡੀਆ 'ਤੇ ਪਾਈ ਪੋਸਟ ਅਨੁਸਾਰ ਪੰਜਾਬ ਪੁਲਿਸ ਸੂਬੇ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਵਚਨਬੱਧ ਹੈ। ਨਸ਼ਿਆਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਲੜਾਈ ਨੂੰ ਤੇਜ਼ ਕਰਨਾ, ਬੁਨਿਆਦੀ ਪੁਲਿਸਿੰਗ ਨੂੰ ਮਜ਼ਬੂਤ ​​ਕਰਨਾ ਅਤੇ ਪੁਲਿਸ ਬਲ ਨੂੰ ਆਧੁਨਿਕ ਤੇ ਅਪਗ੍ਰੇਡ ਕਰਨਾ ਮੁੱਖ ਤਰਜੀਹਾਂ ਹਨ।

ਪਿਛਲੀ ਖ਼ਬਰ ਕੇਂਦਰੀ ਸਿਹਤ ਮੰਤਰਾਲੇ ਨੇ ਨੁਸਖ਼ੇ ਵਾਲੀਆਂ ਦਵਾਈਆਂ ਦੀ ਇਸ਼ਤਿਹਾਰਬਾਜ਼ੀ 'ਤੇ ਸਖ਼ਤ ਪਾਬੰਦੀਆਂ ਦਾ ਰੱਖਿਆ ਪ੍ਰਸਤਾਵ ਅਗਲੀ ਖ਼ਬਰ ਆਲ ਇੰਡੀਆ ਐਨ.ਆਰ. ਕਾਂਗਰਸ ਦੇ ਉਮੀਦਵਾਰ ਅਸ਼ੋਕ ਆਨੰਦ ਨੇ ਜਿੱਤੀ ਥੱਟਾਨਚਾਵਡੀ ਵਿਧਾਨ ਸਭਾ ਹਲਕੇ ਦੀ ਉਪ-ਚੋਣ