09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੰਜਾਬ ਪੁਲਿਸ ਦੀ ਪੰਜਾਬ ਵਿਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਾ ਹਾਂ - ਡੀ.ਜੀ.ਪੀ. ਗੌਰਵ ਯਾਦਵ

ਚੰਡੀਗੜ੍ਹ, 9 ਅਕਤੂਬਰ - ਆਈ.ਪੀ.ਐਸ., ਨੇ ਪੰਜਾਬ ਦੇ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਵਜੋਂ ਅਹੁਦਾ ਸੰਭਾਲ ਲਿਆ ਹੈ। ਚਾਰਜ ਸੰਭਾਲਣ 'ਤੇ ਡੀ.ਜੀ.ਪੀ. ਗੌਰਵ...

ਅਜੀਤ ਡੈਸਕ 09-10-2026

ਚੰਡੀਗੜ੍ਹ, 9 ਅਕਤੂਬਰ -  ਆਈ.ਪੀ.ਐਸ., ਨੇ ਪੰਜਾਬ ਦੇ ਰੈਗੂਲਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਵਜੋਂ ਅਹੁਦਾ ਸੰਭਾਲ ਲਿਆ ਹੈ।   ਚਾਰਜ ਸੰਭਾਲਣ 'ਤੇ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ, ਮੈਂ ਪੰਜਾਬ ਪੁਲਿਸ ਦੀ ਪੰਜਾਬ ਵਿਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਾ ਹਾਂ। ਦੇਸ਼ ਵਿਰੋਧੀ ਅਨਸਰਾਂ ਨੂੰ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਵਿਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ।
ਪੰਜਾਬ ਵਿਚ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ ਹੈ। ਉਹ ਜਿੱਥੇ ਵੀ ਲੁਕਣ, ਭਾਵੇਂ ਭਾਰਤ ਵਿਚ ਹੋਵੇ ਜਾਂ ਵਿਦੇਸ਼ ਵਿਚ, ਪੰਜਾਬ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਨਿਆਂ ਦੇ ਕਟਹਿਰੇ ਵਿਚ ਲਿਆਵੇਗੀ। ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕਾਂ ਵਿਰੁੱਧ ਕਾਰਵਾਈਆਂ ਤੇਜ਼ ਕੀਤੀਆਂ ਜਾਣਗੀਆਂ।
ਹਾਲ ਹੀ ਵਿਚ, ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ 'ਯੁੱਧ ਨਸਸ਼ਿਆਂ ਵਿਰੁਧ' ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।
ਪੰਜਾਬ ਸਰਕਾਰ ਦੇ ਸਾਰੇ ਵਿਭਾਗ, ਪੰਜਾਬ ਪੁਲਿਸ ਅਤੇ ਲੋਕ ਮਿਲ ਕੇ ਇਸ ਮੁਹਿੰਮ ਨੂੰ ਇਸਦੇ ਤਰਕਪੂਰਨ ਸਿੱਟੇ 'ਤੇ ਲੈ ਜਾਣਗੇ।
ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ, ਨਸ਼ੀਲੇ ਪਦਾਰਥਾਂ ਦੇ ਨੈੱਟਵਰਕਾਂ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ, ਸ਼ਾਂਤੀਪੂਰਨ ਅਤੇ ਨਸ਼ਾ ਮੁਕਤ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।

ਪਿਛਲੀ ਖ਼ਬਰ ਹਾਦਸੇ ਚ ਸਾਬਕਾ ਸਰਪੰਚ ਦੀ ਮੌਤ ਅਗਲੀ ਖ਼ਬਰ ਸੰਸਦ ਹਰਸਿਮਰਤ ਬਾਦਲ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨੇ ’ਚ ਸ਼ਾਮਿਲ