ਚੰਡੀਗੜ੍ਹ, 9 ਅਕਤੂਬਰ - ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਉੱਪਰ ਪੋਸਟ ਪਾ ਕੇ ਕਿਹਾ, ਭੱਜਦਿਆਂ ਨੂੰ ਰਾਹ ਨਹੀਂ ਲੱਭਣੀ! ਸੀ.ਬੀ.ਆਈ. ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਮਾਨਯੋਗ ਹਾਈਕੋਰਟ ਤੇ ਸੁਪਰੀਮ ਕੋਰਟ ਤੋਂ ਵੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਫੌਰੀ ਰਾਹਤ ਨਹੀਂ ਮਿਲੀ।ਇਸੇ ਦਾ ਨਤੀਜਾ ਹੈ ਕਿ ਪੰਜਾਬ ਦੇ ਮੰਤਰੀਆਂ ਤੇ ਸਰਕਾਰ ਦੇ ਦਫ਼ਤਰਾਂ ਵਿਚ ਬੈਠੇ ਆਮ ਆਦਮੀ ਪਾਰਟੀ ਦੇ ਧਾੜਵੀਆਂ ਨੇ ਵੀ ਸਮਾਨ ਬੰਨਣਾ ਸ਼ੁਰੂ ਕਰ ਦਿੱਤਾ ਹੈ। ਮੰਤਰੀ ਵੀ ਆਪਣੀਆਂ ਅਧਿਕਾਰਤ ਕੋਠੀਆਂ ਵਿਚ ਆਉਣ ਦੀ ਤਿਆਰੀ ਸ਼ੁਰੂ ਕਰ ਲੈਣ, ਉਨ੍ਹਾਂ ਦੇ ਘਰ ਉਨ੍ਹਾਂ ਨੂੰ ਮਿਲਣ ਵਾਲੇ ਹਨ।