09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਵਿਧਾਇਕ ਫੌਜਾ ਸਿੰਘ ਸਰਾਰੀ ਨੇ ਗੁਰੂ ਹਰ ਸਹਾਏ ਦੀ ਮੁੱਖ ਅਨਾਜ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 9 ਅਕਤੂਬਰ (ਕਪਿਲ ਕੰਧਾਰੀ)- ਝੋਨੇ ਦੇ ਖ਼ਰੀਦ ਸੀਜ਼ਨ ਨੂੰ ਮੁੱਖ ਰੱਖਦਿਆਂ ਅੱਜ ਪੰਜਾਬ ਦੇ...

ਅਜੀਤ ਡੈਸਕ 09-10-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 9 ਅਕਤੂਬਰ (ਕਪਿਲ ਕੰਧਾਰੀ)- ਝੋਨੇ ਦੇ ਖ਼ਰੀਦ ਸੀਜ਼ਨ ਨੂੰ ਮੁੱਖ ਰੱਖਦਿਆਂ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਗੁਰੂ ਹਰ ਸਹਾਏ ਦੇ ਵਿਧਾਇਕ ਫੌਜਾ ਸਿੰਘ ਸਰਾਰੀ ਵਲੋਂ ਸਥਾਨਕ ਮੁੱਖ ਅਨਾਜ ਮੰਡੀ ਵਿਚ ਮਾਰਕੀਟ ਕਮੇਟੀ ਗੁਰੂ ਹਰ ਸਹਾਏ ਵਿਖੇ ਝੋਨੇ ਦੀ ਸਰਕਾਰੀ ਖਰੀਦ ਰਸਮੀ ਤੌਰ ’ਤੇ ਸ਼ੁਰੂ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਾਨ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਵਿਧਾਇਕ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਮੰਡੀਆਂ ਵਿਚ ਆਉਣ ਵਾਲੇ ਝੋਨੇ ਦੀ ਸੁਚੱਜੇ ਢੰਗ ਨਾਲ ਅਤੇ ਸਮੇਂ ਸਿਰ ਖ਼ਰੀਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਫ਼ਸਲ ਦੀ ਖਰੀਦ ਤੋਂ ਲੈ ਕੇ ਲਿਫਟਿੰਗ ਅਤੇ ਅਦਾਇਗੀ ਤੱਕ ਦੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਵਿਧਾਇਕ ਵਲੋਂ ਸੀਡਾਨਾ ਕਮਿਸ਼ਨ ਏਜੰਟ ਦੇ ਕਿਸਾਨ ਭਗਵਾਨ ਚੰਦ ਅਤੇ ਜੈ ਚੰਦ ਦਾ ਮੂੰਹ ਮਿੱਠਾ ਕਰਵਾ ਕੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ ਗਈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਆਪਣਾ ਸੁੱਕਾ ਝੋਨਾ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਖਰੀਦ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਮਾਰਕੀਟ ਕਮੇਟੀ ਗੁਰੂ ਹਰ ਸਹਾਏ ਦੇ ਸਕੱਤਰ ਸ਼ਬੀਲ ਕੁਮਾਰ, ਪਨਸਪ ਦੇ ਇੰਸਪੈਕਟਰ ਸਤਪਾਲ, ਪਨਗਰੇਨ ਦੇ ਇੰਸਪੈਕਟਰ ਅਜਮੇਰ ਸਿੰਘ, ਮਾਰਕਫੈੱਡ ਦੇ ਇੰਸਪੈਕਟਰ ਵਿਸ਼ਾਲ ਅਰੋੜਾ, ਮਾਰਕੀਟ ਕਮੇਟੀ ਦੇ ਚੇਅਰਮੈਨ ਸੁਸ਼ੀਲ ਭੱਟੀ, ਆੜਤੀਆਂ ਪ੍ਰੇਮ ਸਚਦੇਵਾ, ਕਪਿਲ ਕੰਧਾਰੀ, ਸੰਦੀਪ ਸਿਡਾਨਾ, ਪ੍ਰੇਮ ਛਾਬੜਾ ਅਤੇ ਮਾਰਕੀਟ ਕਮੇਟੀ ਗੁਰੂ ਹਰ ਸਹਾਏ ਦੇ ਲੇਖਾਕਾਰ ਕੁਲਵਿੰਦਰ ਸਿੰਘ ਸਮੇਤ ਮਾਰਕੀਟ ਕਮੇਟੀ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਪਿਛਲੀ ਖ਼ਬਰ Roop Kaur Sandhu ਨੇ ਉਡਾਈ ਅਕਾਲੀ ਆਗੂਆਂ ਦੀ ਨੀਂਦ ! Khabran De Aar Paar ਅਗਲੀ ਖ਼ਬਰ ਸਰਕਾਰ ਬਣਨ 'ਤੇ ਸੂਬੇ ਵਿਚ ਨਸ਼ਿਆਂ ਦੇ ਖ਼ਾਤਮੇ ਲਈ 'ਮਾਈ ਭਾਗੋ ਮਾਵਾਂ-ਧੀਆਂ ਜਥੇਬੰਦੀ' ਦਾ ਗਠਨ ਕੀਤਾ ਜਾਵੇਗਾ- ਬੀਬਾ ਹਰ...