09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਵੋਟ ਚੋਰੀ ਦੇ ਮੁੱਦੇ ’ਤੇ ਕਾਂਗਰਸ ਨੇ ਬਠਿੰਡਾ 'ਚ ਕੱਢਿਆ ਪੈਦਲ ਮਾਰਚ

ਬਠਿੰਡਾ, 9 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ)- ਆਲ ਇੰਡੀਆ ਕਾਂਗਰਸ ਕਮੇਟੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ...

ਅਜੀਤ ਡੈਸਕ 09-10-2026

ਬਠਿੰਡਾ, 9 ਅਕਤੂਬਰ (ਅੰਮਿ੍ਤਪਾਲ ਸਿੰਘ ਵਲਾਣ)- ਆਲ ਇੰਡੀਆ ਕਾਂਗਰਸ ਕਮੇਟੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਦੀਆਂ ਹਦਾਇਤਾਂ ’ਤੇ ਅੱਜ ਬਠਿੰਡਾ ਦੇ ਫਾਇਰ ਬ੍ਰਿਗੇਡ ਚੌਕ ਤੋਂ ਵੋਟ ਚੋਰੀ ਦੇ ਮੁੱਦੇ ਨੂੰ ਲੈ ਕੇ ਪੈਦਲ ਮਾਰਚ ਕੱਢਿਆ ਗਿਆ। ਇਸ ਮਾਰਚ ਵਿਚ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ।

ਇਸ ਮੌਕੇ ਕਾਂਗਰਸ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਅਤੇ ਬਠਿੰਡਾ ਦਿਹਾਤੀ ਦੇ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਲੋਕ ਸਭਾ ਦੇ ਚੁਣੇ ਹੋਏ ਨੁਮਾਇੰਦਿਆਂ ਵਿਰੁੱਧ ਕੇਂਦਰ ਸਰਕਾਰ ਵਲੋਂ ਕੀਤੀ ਜਾ ਰਹੀ ਕਾਰਵਾਈ ਲੋਕਤੰਤਰ ਅਤੇ ਸੰਵਿਧਾਨ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦੀ ਨੀਂਹ ਹੈ ਅਤੇ ਇਸ ਦੀ ਰਾਖੀ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ।

ਕਾਂਗਰਸੀ ਆਗੂਆਂ ਨੇ ਇਸ ਦਿਨ ਨੂੰ ਭਾਰਤੀ ਲੋਕਤੰਤਰ ਲਈ ਕਾਲਾ ਦਿਵਸ ਕਰਾਰ ਦਿੰਦਿਆਂ ਕਿਹਾ ਕਿ ਵੋਟ ਚੋਰੀ ਦੇ ਮੁੱਦੇ ’ਤੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਪਾਰਟੀ ਵਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਨਿਰਪੱਖ ਚੋਣ ਪ੍ਰਣਾਲੀ ਅਤੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਬੇਹੱਦ ਜ਼ਰੂਰੀ ਹੈ। ਇਸਦੇ ਲਈ ਕਾਂਗਰਸ ਪਾਰਟੀ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।

ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਹਲਕਾ ਸਮਰਾਲਾ ਤੋਂ ਬਬਲੂ ਲੋਪੋਂ ਇੰਚਾਰਜ ਨਿਯੁਕਤ ਅਗਲੀ ਖ਼ਬਰ ਪਟਿਆਲਾ 'ਚ ਥਾਂ-ਥਾਂ ਸਿਆਸੀ ਫਲੈਕਸ, ਕਾਰਵਾਈ ਕਿੱਥੇ ?