ਮਾਛੀਵਾੜਾ ਸਾਹਿਬ (ਲੁਧਿਆਣਾ), 9 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)- ਪੰਜਾਬ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦੇ ਹੋਏ 4 ਹਲਕਿਆਂ ਤੋਂ ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਸ ਵਿਚ ਹਲਕਾ ਸਮਰਾਲਾ ਤੋਂ ਬਰਜਿੰਦਰ ਸਿੰਘ ਬਬਲੂ ਲੋਪੋਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਜਾਣਕਾਰੀ ਅਨੁਸਾਰ, ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਦਫ਼ਤਰ ਤੋਂ ਸਕੱਤਰ ਪਰਗਟ ਸਿੰਘ ਮਿਆਂਵਿੰਡ ਵਲੋਂ ਜਾਰੀ ਪੱਤਰ ਅਨੁਸਾਰ ਬਰਜਿੰਦਰ ਸਿੰਘ ਬਬਲੂ ਲੋਪੋਂ ਦੀਆਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਦੀ ਨਿਯੁਕਤੀ ਕੀਤੀ ਗਈ ਹੈ।
ਨਵ-ਨਿਯੁਕਤ ਹਲਕਾ ਇੰਚਾਰਜ ਬਬਲੂ ਲੋਪੋਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਾਮਬੰਦ ਕਰ ਪਾਰਟੀ ਨਾਲ ਜੋੜਿਆ ਜਾਵੇਗਾ ਤਾਂ ਜੋ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣਾ ਕੇ ਸੂਬੇ ’ਚੋਂ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ।