ਚੰਡੀਗੜ੍ਹ, 9 ਅਕਤੂਬਰ- ਜਗਤਾਰ ਸਿੰਘ ਹਵਾਰਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਗਤਾਰ ਸਿੰਘ ਹਵਾਰਾ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ ਇਕ ਦਿਨ ਦੀ ਪੈਰੋਲ ਲੈਣ ਵਾਸਤੇ ਸਹਿਮਤ ਹੋ ਗਏ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ 10 ਦਿਨ ਦੀ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ, ਪਰ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ 10 ਦਿਨ ਦੀ ਪੈਰੋਲ ਨਹੀਂ ਮਿਲ ਸਕੀ।
ਹਵਾਰਾ ਦੀ ਮਾਤਾ ਲੰਮੇ ਸਮੇਂ ਤੋਂ ਬਿਮਾਰ ਹਨ। ਹੁਣ ਇਕ ਦਿਨ ਦੀ ਪੈਰੋਲ ’ਤੇ ਕੀ ਫ਼ੈਸਲਾ ਹੁੰਦਾ ਹੈ, ਇਸ ’ਤੇ ਸਭ ਦੀਆਂ ਨਜ਼ਰਾਂ ਹਨ।