11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪ੍ਰਮਾਣੂ ਧਮਕੀਆਂ ਅੱਗੇ ਕਦੇ ਨਹੀਂ ਝੁਕੇਗਾ ਭਾਰਤ-ਬੇਦੀ ਕਿਹਾ, ਜੰਮੂ-ਕਸ਼ਮੀਰ ਭਾਰਤ ਦਾ ਅਟੁੱਟ ਹਿੱਸਾ

ਨਿਊਯਾਰਕ, 10 ਅਕਤੂਬਰ (ਪੀ. ਟੀ. ਆਈ.)-ਭਾਰਤ ਨੇ ਸੰਯੁਕਤ ਰਾਸ਼ਟਰ ’ਚ ਪਾਕਿਸਤਾਨ ਨੂੰ ਸਖ਼ਤ ਸ਼ਬਦਾਂ ’ਚ ਜਵਾਬ ਦਿੰਦਿਆਂ ਕਿਹਾ ਹੈ ਕਿ ਪ੍ਰਮਾਣੂ ਹਥਿਆਰਾਂ ਨੂੰ ਰਾਜਨੀਤੀ ਦੇ ਆਮ ਸਾਧਨਾਂ ਵਜੋਂ ਨਹੀਂ ਵਰਤਿਆ ਜਾਣਾ ਚਾਹੀਦਾ। ...

ਅਜੀਤ ਡੈਸਕ 11-10-2026

ਨਿਊਯਾਰਕ, 10 ਅਕਤੂਬਰ (ਪੀ. ਟੀ. ਆਈ.)-ਭਾਰਤ ਨੇ ਸੰਯੁਕਤ ਰਾਸ਼ਟਰ ’ਚ ਪਾਕਿਸਤਾਨ ਨੂੰ ਸਖ਼ਤ ਸ਼ਬਦਾਂ ’ਚ ਜਵਾਬ ਦਿੰਦਿਆਂ ਕਿਹਾ ਹੈ ਕਿ ਪ੍ਰਮਾਣੂ ਹਥਿਆਰਾਂ ਨੂੰ ਰਾਜਨੀਤੀ ਦੇ ਆਮ ਸਾਧਨਾਂ ਵਜੋਂ ਨਹੀਂ ਵਰਤਿਆ ਜਾਣਾ ਚਾਹੀਦਾ। ਭਾਰਤ ਨੇ ਸਪੱਸ਼ਟ ਕੀਤਾ ਕਿ ਉਹ ਪ੍ਰਮਾਣੂ ਧਮਕੀਆਂ ਅੱਗੇ ਕਦੇ ਵੀ ਨਹੀਂ ਝੁਕੇਗਾ। ਭਾਰਤ ਨੇ ਇਹ ਜਵਾਬ ਸ਼ੁੱਕਰਵਾਰ ਨੂੰ ਸੰਯੁਕਤ ਰਾਸ਼ਟਰ ਮਹਾਂਸਭਾ ਦੀ ਪਹਿਲੀ ਕਮੇਟੀ ਦੀ ਪੂਰਨ ਬੈਠਕ ਦੌਰਾਨ ਦਿੱਤਾ। ਇਹ ਕਮੇਟੀ ਨਿਸ਼ਸਤਰੀਕਰਨ ਤੇ ਕੌਮਾਂਤਰੀ ਸੁਰੱਖਿਆ ਨਾਲ ਸਬੰਧਤ ਮੁੱਦਿਆਂ ’ਤੇ ਵਿਚਾਰ ਕਰਦੀ ਹੈ।

ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ ਦਾ ਮੁੱਦਾ ਉਠਾਏ ਜਾਣ ਤੋਂ ਬਾਅਦ ਭਾਰਤ ਨੇ ਆਪਣੇ ਜਵਾਬ ਦੇਣ ਦੇ ਅਧਿਕਾਰ ਦੀ ਵਰਤੋਂ ਕੀਤੀ। ਜਨੇਵਾ ਸਥਿਤ ਨਿਸ਼ਸਤਰੀਕਰਨ ਸੰਮੇਲਨ ’ਚ ਭਾਰਤ ਦੇ ਸਥਾਈ ਮਿਸ਼ਨ ਦੇ ਸੀਨੀਅਰ ਸਲਾਹਕਾਰ (ਨਿਸ਼ਸਤਰੀਕਰਨ) ਅਨਮੋਲ ਸ਼ੇਰ ਸਿੰਘ ਬੇਦੀ ਨੇ ਕਿਹਾ ਕਿ ਜੰਮੂ-ਕਸ਼ਮੀਰ ਭਾਰਤ ਦਾ ਅਟੁੱਟ ਤੇ ਅਟੱਲ ਹਿੱਸਾ ਹੈ। ਪਾਕਿਸਤਾਨ ਵਲੋਂ ਭਾਰਤ ਦੇ ਕਬਜ਼ੇ ਹੇਠਲੇ ਇਲਾਕਿਆਂ ਨੂੰ ਖਾਲੀ ਕਰਵਾਉਣ ਤੇ ਵਾਪਸ ਕਰਨ ਦੀ ਮੰਗ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਟਕਰਾਅ ਨਹੀਂ ਚਾਹੁੰਦਾ।

ਉਨ੍ਹਾਂ ਕਿਹਾ ਕਿ ਭਾਰਤ ਹਮੇਸ਼ਾ ਸ਼ਾਂਤੀ ਦੇ ਪੱਖ ’ਚ ਖੜ੍ਹਾ ਰਿਹਾ ਹੈ ਤੇ ਸਾਰਿਆਂ ਨਾਲ ਸ਼ਾਂਤੀ ਬਣਾਈ ਰੱਖਣ ਦੀ ਕੋਸ਼ਿਸ਼ ਕਰਦਾ ਆਇਆ ਹੈ। ਬੇਦੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਦੀਆਂ ਸੁਰੱਖਿਆ ਸਮਰੱਥਾਵਾਂ ਰੱਖਿਆਤਮਕ ਹਨ ਤੇ ਦੇਸ਼ ਦੀ ਆਪਣੀ ਸੁਰੱਖਿਆ ਸਥਿਤੀ ਅਨੁਸਾਰ ਤੈਅ ਕੀਤੀਆਂ ਗਈਆਂ ਹਨ। ਇਨ੍ਹਾਂ ਦਾ ਉਦੇਸ਼ ਕਿਸੇ ਵੀ ਦੇਸ਼ ਵਿਰੁੱਧ ਕਾਰਵਾਈ ਕਰਨਾ ਨਹੀਂ ਹੈ।

ਪਿਛਲੀ ਖ਼ਬਰ ਭਾਰਤ ਗੁਆਂਢੀ ਖੇਤਰ ਅਤੇ ਵਿਸ਼ਵ ਸੁਰੱਖਿਆ ਨਾਲ ਜੁੜੇ ਘਟਨਾਕ੍ਰਮਾਂ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ-ਰਾਜਨਾਥ ਸਿੰਘ ਅਗਲੀ ਖ਼ਬਰ ਤੇਜ਼ ਹਨੇਰੀ ਦੇ ਚਲਦਿਆਂ ਦਰੱਖ਼ਤ ਡਿੱਗਣ ਕਾਰਨ ਸੈਂਕੜੇ ਘਰਾਂ ਦੀ ਬਿਜਲੀ ਪ੍ਰਭਾਵਿਤ