11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਮਹਾਰਾਜਾ ਅਗਰਸੈਨ ਜੈਯੰਤੀ ਮੌਕੇ 29 ਹੋਣਹਾਰ ਵਿਦਿਆਰਥੀਆਂ ਨੂੰ ਚਾਂਦੀ ਦੇ ਮੈਡਲਾਂ ਨਾਲ ਕੀਤਾ ਸਨਮਾਨਿਤ

ਸੰਗਰੂਰ, 11 ਅਕਤੂਬਰ (ਧੀਰਜ ਪਸੋਰੀਆ)- ਮਹਾਰਾਜਾ ਅਗਰਸੈਨ ਜਯੰਤੀ ਮੌਕੇ ਅਗਰਵਾਲ ਸਭਾ ਸੰਗਰੂਰ ਵਲੋਂ...

ਅਜੀਤ ਡੈਸਕ 11-10-2026

ਸੰਗਰੂਰ, 11 ਅਕਤੂਬਰ (ਧੀਰਜ ਪਸੋਰੀਆ)- ਮਹਾਰਾਜਾ ਅਗਰਸੈਨ ਜਯੰਤੀ ਮੌਕੇ ਅਗਰਵਾਲ ਸਭਾ ਸੰਗਰੂਰ ਵਲੋਂ ਨਵੇਂ ਬਣੇ ਭਵਨ ਵਿਚ ਸਵਾ ਦੇ ਪ੍ਰਧਾਨ ਬਦਰੀ ਜਿੰਦਲ, ਜਨਰਲ ਸਕੱਤਰ ਸ਼ੀਸ਼ਨ ਕੁਮਾਰ ਗਰਗ ਅਤੇ ਖਜ਼ਾਨਚੀ ਅਭਿਮਨੂੰ ਜਿੰਦਲ ਦੀ ਅਗਵਾਈ ਵਿਚ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੌਰਾਨ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ 29 ਹੋਣਹਾਰ ਵਿਦਿਆਰਥੀਆਂ ਨੂੰ ਚਾਂਦੀ ਦੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਦੇ ਨਾਲ ਹੀ ਸਮਾਜ ਪ੍ਰਤੀ ਆਪਣੀਆਂ ਸੇਵਾਵਾਂ ਅਤੇ ਤਜ਼ਰਬੇ ਲਈ 13 ਸਤਿਕਾਰਯੋਗ ਬਜ਼ੁਰਗਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਰੋਹ ਵਿਚ ਕੈਬਨਟ ਮੰਤਰੀ ਅਮਨ ਅਰੋੜਾ, ਸਾਬਕਾ ਮੁੱਖ ਪਾਰਲੀਮੈਂਟ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਸਾਬਕਾ ਵਿਧਾਇਕ ਅਰਵਿੰਦ ਖੰਨਾ ਸਮੇਤ ਕਈ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਹੋਣਹਾਰ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਉਨ੍ਹਾਂ ਦਾ ਹੌਸਲਾ ਅਫ਼ਜ਼ਾਈ ਕੀਤਾ ਅਤੇ ਜੀਵਨ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ  ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਘ ਦੇ ਸਪੁੱਤਰ ਅਤੇ ਅਸ਼ੋਕ ਬਾਂਸਲ ਸਮੇਤ ਅਗਰਵਾਲ ਸਮਾਜ ਦੀਆਂ ਹੋਰ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿਚ ਵੱਡੀ ਗਿਣਤੀ ਵਿਚ ਮਾਪਿਆਂ, ਵਿਦਿਆਰਥੀਆਂ, ਅਧਿਆਪਕਾਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕਰਕੇ ਪ੍ਰੋਗਰਾਮ ਦੀ ਸ਼ੋਭਾ ਵਧਾਈ। ਸਮਾਰੋਹ ਦੀ ਸਫ਼ਲਤਾ ਵਿਚ ਪ੍ਰਧਾਨ ਬਦਰੀ ਜ਼ਿੰਦਲ ਅਤੇ ਜਨਰਲ ਸਕੱਤਰ ਸ਼ੀਸ਼ਨ ਕੁਮਾਰ ਗਰਗ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਖਜਾਨਚੀ ਅਭਿਮਨੂੰ ਜਿੰਦਲ, ਚੇਅਰਮੈਨ ਰਾਜੀਵ ਜਿੰਦਲ, ਚੇਅਰਮੈਨ ਉਦੇਸ਼ ਗੋਇਲ, ਕਮਲ ਨਰੇਸ਼ ਮਿੱਤਲ, ਗੌਤਮ, ਨਰੇਸ਼, ਕ੍ਰਿਸ਼ਨ, ਸੁਭਾਸ਼, ਗੋਪਾਲ, ਰਜਿੰਦਰ, ਬਿੱਲੂ ਰਮੇਸ਼, ਵਿਵੇਕ, ਅਮਿਤ ਅਤੇ ਵੱਡੀ ਗਿਣਤੀ ਵਿਚ ਅਗਰਵਾਲ ਭਾਈਚਾਰਾ ਮੌਜੂਦ ਸੀ।

ਪਿਛਲੀ ਖ਼ਬਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਸ਼ਹੀਦ ਬਾਬਾ ਬੁਲਾਕਾ ਸਿੰਘ ਜੀ ਪਿੰਡ ਸਾਂਘਣਾ ਵਿਖੇ ਸਲਾਨਾ ਜੋੜ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇ...