12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਲੁਧਿਆਣਾ ਦੇ ਇਮੀਗ੍ਰੇਸ਼ਨ ਦਫ਼ਤਰ 'ਤੇ ਚੱਲੀਆਂ ਗੋਲੀਆਂ

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ/ਰੁਪੇਸ਼ ਕੁਮਾਰ) - ਲੁਧਿਆਣਾ ਦੇ ਮਾਡਲ ਟਾਊਨ ਸਥਿਤ ਰਾਈਟ ਵੇਅ ਨਾਮ ਦੇ ਇਮੀਗ੍ਰੇਸ਼ਨ...

ਅਜੀਤ ਡੈਸਕ 12-10-2026

ਲੁਧਿਆਣਾ, 12 ਅਕਤੂਬਰ (ਪਰਮਿੰਦਰ ਸਿੰਘ ਆਹੂਜਾ/ਰੁਪੇਸ਼ ਕੁਮਾਰ) - ਲੁਧਿਆਣਾ ਦੇ ਮਾਡਲ ਟਾਊਨ ਸਥਿਤ ਰਾਈਟ ਵੇਅ ਨਾਮ ਦੇ ਇਮੀਗ੍ਰੇਸ਼ਨ ਦਫ਼ਤਰ ਉੱਪਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ 'ਤੇ ਪਹੁੰਚੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। 
ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੇਰ ਰਾਤ ਇਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਲੋਂ ਇਮੀਗ੍ਰੇਸ਼ਨ ਦਫ਼ਤਰ ਉੱਪਰ ਗੋਲੀਆਂ ਚਲਾਈਆਂ ਗਈਆਂ ਹਨ। ਇਸ ਦੀਆਂ ਤਸਵੀਰਾਂ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਨੂੰ ਮੌਕੇ ਕਈ ਖੋਲ ਬਰਾਮਦ ਹੋਏ ਹਨ ਅਤੇ ਉਨ੍ਹਾਂ ਵਲੋਂ ਅੱਗੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਕਈ ਮਹੀਨੇ ਪਹਿਲਾਂ ਇਮੀਗ੍ਰੇਸ਼ਨ ਦੇ ਮਾਲਕ ਨੂੰ ਫਿਰੌਤੀ ਦੇ ਲਈ ਕਈ ਧਮਕੀ ਵਾਲੀਆਂ ਕਾਲਾਂ ਵੀ ਆਈਆਂ ਸਨ ਜਿਸ ਦੀ ਵੀ ਉਨ੍ਹਾਂ ਨੇ ਉਸ ਸਮੇਂ ਸ਼ਿਕਾਇਤ ਦਰਜ ਕਰਵਾਈ ਸੀ।

ਪਿਛਲੀ ਖ਼ਬਰ ਮੈਂ ਇੰਡੀਆ ਬਲਾਕ ਦੇ ਮੈਂਬਰਾਂ ਨੂੰ ਨਾ ਮਿਲਣ ਦੇ ਦੱਸ ਦਿੱਤੇ ਹਨ ਕਾਰਨ- ਸੀ.ਜੇ.ਆਈ. ਅਗਲੀ ਖ਼ਬਰ ਮੁਹਾਲੀ ਦੇ ਨਿੱਜੀ ਹਸਪਤਾਲ ’ਚ ਈ.ਡੀ. ਦੀ ਛਾਪੇਮਾਰੀ