12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਜਥੇਦਾਰ ਗੜਗੱਜ ਵਲੋਂ 12 ਆਪ ਵਿਧਾਇਕਾਂ ਸਮੇਤ 15 ਆਪ ਆਗੂਆਂ ਨੂੰ 15 ਅਕਤੂਬਰ ਨੂੰ ਸਪੱਸ਼ਟੀਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਤਲਬ

ਅੰਮ੍ਰਿਤਸਰ, 12 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ...

ਅਜੀਤ ਡੈਸਕ 12-10-2026

ਅੰਮ੍ਰਿਤਸਰ, 12 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਪ ਦੇ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵਲੋਂ ਅੱਜ ਆਪ ਵਿਧਾਇਕਾਂ ਦੀ ਸਕਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਫੇਰੀ ਦੌਰਾਨ ਆਪ ਵਿਧਾਇਕ ਗਿਆਸਪੁਰਾ ਵਲੋਂ ਲਾਏ ਦੋਸ਼ਾਂ ਦੇ ਮਾਮਲੇ 'ਚ ਆਪ ਦੇ ਅੱਜ ਦੇ ਵਫ਼ਦ ਵਿਚ ਸ਼ਾਮਿਲ 12 ਵਿਧਾਇਕਾਂ ਸਮੇਤ 15 ਆਪ ਆਗੂਆਂ ਨੂੰ 15 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸਪੱਸ਼ਟੀਕਰਨ ਲਈ ਤਲਬ ਕੀਤਾ ਗਿਆ ਹੈ।

ਇਸ ਸਬੰਧੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਿਹੜੇ ਆਪ ਵਿਧਾਇਕਾਂ ਤੇ ਆਗੂਆਂ ਨੂੰ ਅੱਜ ਸਕੱਤਰੇਤ ਵਿਖੇ ਵਾਪਰੇ ਘਟਨਾਕ੍ਰਮ 'ਤੇ ਵਿਧਾਇਕ ਗਿਆਸਪੁਰਾ ਸਬੰਧੀ ਜਥੇਦਾਰ ਵਲੋਂ ਹੋਈ ਹਦਾਇਤ ਦੀ ਉਲੰਘਣਾ ਕਰਨ ਦੇ ਮੱਦੇਨਜ਼ਰ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਵਿਧਾਇਕਾਂ ਤੇ ਆਪ ਆਗੂਆਂ ਨੂੰ 15 ਅਕਤੁਬਰ ਨੂੰ ਦੁਪਹਿਰ 12 ਵਜੇ ਨਿੱਜੀ ਰੂਪ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ, ਉਨ੍ਹਾਂ ਵਿਚ ਡਾ. ਇੰਂਦਰਬੀਰ ਸਿੰਘ ਨਿੱਜਰ, ਗੁਰਦੀਪ ਸਿੰਘ, ਬੀਬੀ ਬਲਜਿੰਦਰ ਕੌਰ, ਕੁਲਦੀਪ ਸਿੰਘ ਧਾਲੀਵਾਲ, ਸਰਵਨ ਸਿੰਘ, ਬੀਬੀ ਜੀਵਨਜੋਤ ਕੌਰ, ਸੋਨੀਆ ਕੌਰ, ਗੁਰਇਕਬਾਲ ਸਿੰਘ ਕਾਦੀਆਂ, ਮਨਜਿੰਦਰ ਸਿੰਘ ਖਡੂਰ ਸਾਹਿਬ, ਜੋਬਨ ਸਿੰਘ, ਜਸਵੀਰ ਸਿੰਘ ਉੜਮੁੜ, ਕਰਮਬੀਰ ਸਿੰਘ ਦਸੂਹਾ, ਕੁਲਵੰਤ ਸਿੰਘ ਮਹਿਲ ਕਲਾਂ, ਦਲਬੀਰ ਸਿੰਘ ਟੌਂਗ, ਹਰਮੀਤ ਸਿੰਘ ਸੰਧੂ ਦੇ ਨਾਮ ਸ਼ਾਮਿਲ ਹਨ। ਜ਼ਿਕਰਯੋਗ ਹੈ ਕਿ ਆਪ ਵਿਧਾਇਕ ਗਿਆਸਪੁਰਾ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਜਾਤੀ ਦੇ ਆਧਾਰ 'ਤੇ ਸਕੱਤਰੇਤ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਗਿਆ।

ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਸਤੀ ਡੇਰਿਆਂ ਵਾਲੀ ਵਿਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਅਗਲੀ ਖ਼ਬਰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੁਲਿਸ ਦੀ ਕਾਰਵਾਈ ਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਪਹੁੰਚਾਈ ਠੇਸ- ਕੁਲਦੀਪ ਸਿੰਘ...