12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਨਗ੍ਰੇਨ ਦੇ ਚੇਅਰਮੈਨ ਪਹੁੰਚੇ ਫ਼ਾਜ਼ਿਲਕਾ ਮੰਡੀ, ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਦਾ ਦਿੱਤਾ ਭਰੋਸਾ

ਫ਼ਾਜ਼ਿਲਕਾ, 12 ਅਕਤੂਬਰ (ਬਲਜੀਤ ਸਿੰਘ)- ਫਾਜ਼ਿਲਕਾ ਦੀ ਦਾਣਾ ਮੰਡੀ ਵਿਚ ਬੀਤੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਕਾਰਨ...

ਅਜੀਤ ਡੈਸਕ 12-10-2026

ਫ਼ਾਜ਼ਿਲਕਾ, 12 ਅਕਤੂਬਰ (ਬਲਜੀਤ ਸਿੰਘ)- ਫਾਜ਼ਿਲਕਾ ਦੀ ਦਾਣਾ ਮੰਡੀ ਵਿਚ ਬੀਤੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਪਨਗ੍ਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਮੰਡੀ ਵਿਚ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਆਮ ਆਦਮੀ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ।

ਇਸ ਦੌਰਾਨ ਚੇਅਰਮੈਨ ਵਲੋਂ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ਮੌਕੇ 'ਤੇ ਮੌਜੂਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨੁਕਸਾਨ ਦਾ ਜਾਇਜ਼ਾ ਲੈ ਕੇ ਰਿਪੋਰਟ ਤਿਆਰ ਕਰਨ ਅਤੇ ਸਰਕਾਰ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ, ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਨਿਯਮਾਂ ਅਨੁਸਾਰ ਬਣਦਾ ਮੁਆਵਜ਼ਾ ਦਿਵਾਉਣ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

ਪਿਛਲੀ ਖ਼ਬਰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐੱਸ.ਆਈ. ਨੂੰ ਭਾਰਤੀ ਫੌਜ ਦੀ ਗੁਪਤ ਜਾਣਕਾਰੀ ਭੇਜਣ ਦੇ ਦੋਸ਼ ਹੇਠ ਮਹਿਲਾ ਗ੍ਰਿਫ਼ਤਾਰ ਅਗਲੀ ਖ਼ਬਰ ਸਰਹੱਦ ਪਾਰੋਂ ਫਿਰੌਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਨੈੱਟਵਰਕ ਦਾ ਪਰਦਾਫਾਸ਼, ਦੋ ਗ੍ਰਿਫ਼ਤਾਰ, ਇਕ ਨਾਬਾਲਗ ਹਿਰਾਸਤ...