13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ - ਧਾਮੀ

ਅੰਮ੍ਰਿਤਸਰ, 13 ਅਕਤੂਬਰ ਜਸਵੰਤ ਸਿੰਘ ਜੱਸ)- ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦੇ ਕਤਲ ਦੀ ਮੰਦਭਾਗੀ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨਸ਼ੀਲ ਨੌਜਵਾਨ ਦਾ ਇਸ ਤਰ੍ਹਾਂ ਕਤਲ ਹੋਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ।

ਅਜੀਤ ਡੈਸਕ 13-10-2026

ਅੰਮ੍ਰਿਤਸਰ, 13 ਅਕਤੂਬਰ ਜਸਵੰਤ ਸਿੰਘ ਜੱਸ)-  ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦੇ ਕਤਲ ਦੀ ਮੰਦਭਾਗੀ ਘਟਨਾ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨਸ਼ੀਲ ਨੌਜਵਾਨ ਦਾ ਇਸ ਤਰ੍ਹਾਂ ਕਤਲ ਹੋਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਇਹ ਘਟਨਾ ਸਮਾਜ ਅੰਦਰ ਨਸ਼ਿਆਂ ਦੇ ਵੱਧ ਰਹੇ ਮਾੜੇ ਪ੍ਰਭਾਵਾਂ ਅਤੇ ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਕਰਦੀ ਹੈ।


ਧਾਮੀ ਨੇ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਵੱਡੀ ਚਿੰਤਾ ਵਾਲੀ ਗੱਲ ਹੈ ਕਿ ਪੰਜਾਬ ਦੀ ਧਰਤੀ ਤੇ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲਿਆਂ ਨੂੰ ਸਰੇਆਮ ਮਾਰਨ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸ. ਪਰਵਿੰਦਰ ਸਿੰਘ ਦੇ ਕਤਲ ਦੇ ਮਾਮਲੇ ਵਿਚ ਜਵਾਬਦੇਹੀ ਤੈਅ ਕਰੇ, ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਏ। ਪ੍ਰਧਾਨ ਧਾਮੀ ਨੇ ਪੰਜਾਬ ਦੇ ਰਾਜਪਾਲ ਨੂੰ ਵੀ ਅਪੀਲ ਕੀਤੀ ਕਿ ਉਹ ਦਿਨੋਂ ਦਿਨ ਪੰਜਾਬ ਦੀ ਵਿਗੜ ਰਹੀ ਕਨੂੰਨ ਵਿਵਸਥਾ ਬਾਰੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ। ਪ੍ਰਧਾਨ ਧਾਮੀ ਨੇ ਇਸ ਦੁੱਖ ਦੀ ਘੜੀ ਸ. ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ।

ਪਿਛਲੀ ਖ਼ਬਰ ਪਰਵਿੰਦਰ ਝੋਟਾ ਕਤਲਕਾਂਡ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੁੱਕੇ ਸਵਾਲ ਅਗਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਮਾਨਸਾ ਸ਼ਹਿਰ 'ਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ (ਝੋਟਾ) ਦੇ...