13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਪਰਵਿੰਦਰ ਸਿੰਘ ਝੋਟਾ ਦੇ ਸ਼ਰੇਆਮ ਕਤਲ ਦੀ ਜਥੇਦਾਰ ਬਾਬਾ ਟੇਕ ਸਿੰਘ ਵਲੋਂ ਨਿੰਦਾ

ਤਲਵੰਡੀ ਸਾਬੋ (ਬਠਿੰਡਾ),13 ਅਕਤੂਬਰ (ਰਣਜੀਤ ਸਿੰਘ ਰਾਜੂ)- ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁੰਨ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਸ਼ਰੇਆਮ...

ਅਜੀਤ ਡੈਸਕ 13-10-2026

ਤਲਵੰਡੀ ਸਾਬੋ (ਬਠਿੰਡਾ),13 ਅਕਤੂਬਰ (ਰਣਜੀਤ ਸਿੰਘ ਰਾਜੂ)- ਮਾਨਸਾ ਵਿਖੇ ਨਸ਼ਾ ਵਿਰੋਧੀ ਕਾਰਕੁੰਨ ਭਾਈ ਪਰਵਿੰਦਰ ਸਿੰਘ ਝੋਟਾ ਨੂੰ ਸ਼ਰੇਆਮ ਗੋਲੀਆਂ ਮਾਰਕੇ ਕਤਲ ਕਰਨ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗੰਭੀਰ ਜ਼ਖ਼ਮੀ ਕਰਨ ਦੀ ਵਾਪਰੀ ਖ਼ੂਨੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਪ੍ਰੈੱਸ ਬਿਆਨ ਰਾਹੀਂ ਸਿੰਘ ਸਾਹਿਬ ਨੇ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ-ਪੀਰਾਂ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਧਰਤੀ ਹੈ, ਪਰ ਅਫ਼ਸੋਸ ਕਿ ਅੱਜ ਇਹ ਸੂਬਾ ਨਸ਼ਾ ਤਸਕਰਾਂ ਅਤੇ ਗ਼ੈਰ-ਸਮਾਜੀ ਅਨਸਰਾਂ ਦੀ ਖੁੱਲ੍ਹੀ ਖੇਡ ਦਾ ਅੱਡਾ ਬਣ ਚੁੱਕਾ ਹੈ। ਜਦੋਂ ਆਪਣੀ ਕੌਮ ਅਤੇ ਨੌਜਵਾਨੀ ਨੂੰ ਬਚਾਉਣ ਲਈ ਮੈਦਾਨ ਵਿਚ ਨਿੱਤਰਨ ਵਾਲੇ ਨੌਜਵਾਨਾਂ ਨੂੰ ਦਿਨ-ਦਿਹਾੜੇ ਗੋਲੀਆਂ ਦਾ ਨਿਸ਼ਾਨਾ ਬਣਾ ਕੇ ਮੌਤ ਦੇ ਘਾਟ ਉਤਾਰ ਦਿੱਤਾ ਜਾਵੇ, ਤਾਂ ਇਹ ਸਾਫ਼ ਦਰਸਾਉਂਦਾ ਹੈ ਕਿ ਨਸ਼ਾ ਮਾਫ਼ੀਆ ਦੇ ਹੌਸਲੇ ਕਿਸ ਹੱਦ ਤੱਕ ਬੁਲੰਦ ਹੋ ਚੁੱਕੇ ਹਨ।

ਸਿੰਘ ਸਾਹਿਬ ਨੇ ਕਿਹਾ ਕਿ "ਜੇਕਰ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਜਾਗਰੂਕ ਨੌਜਵਾਨ ਹੀ ਸੁਰੱਖਿਅਤ ਨਹੀਂ ਹਨ, ਤਾਂ ਆਮ ਲੋਕਾਂ ਦੀ ਸੁਰੱਖਿਆ ਦੀ ਕੀ ਗਾਰੰਟੀ ਰਹਿ ਜਾਂਦੀ ਹੈ? ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਅਤੇ ਇਸ ਘਟਨਾ ਪਿੱਛੇ ਸ਼ਾਮਲ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ ਅਤੇ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ। ਉਨ੍ਹਾਂ ਦੇ ਸਾਥੀ ਦਾ ਵਧੀਆ ਤੋਂ ਵਧੀਆ ਇਲਾਜ ਸਰਕਾਰੀ ਖ਼ਰਚੇ 'ਤੇ ਯਕੀਨੀ ਬਣਾਇਆ ਜਾਵੇ।

ਪਿਛਲੀ ਖ਼ਬਰ ਨੌਜਵਾਨ ਦੇ ਰੇਲ ਗੱਡੀ ਹੇਠਾਂ ਆਉਣ ਨਾਲ ਮੌਤ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਦੀ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਈ ਵਿਸ਼ੇਸ਼ ਇਕੱਤਰਤਾ