ਡੇਰਾ ਬਾਬਾ ਨਾਨਕ (ਗੁਰਦਾਸਪੁਰ), 13 ਅਕਤੂਬਰ (ਹੀਰਾ ਸਿੰਘ ਮਾਂਗਟ)- ਜਨਤਾ ਦਲ ਯੂਨਾਇਟਡ ਪਾਰਟੀ ਦੇ ਸੂਬਾ ਪ੍ਰਧਾਨ ਮਲਵਿੰਦਰ ਸਿੰਘ ਬੈਨੀਪਾਲ ਅੱਜ ਸਾਥੀਆਂ ਸਮੇਤ ਡੇਰਾ ਬਾਬਾ ਨਾਨਕ ਵਿਖੇ ਪੁੱਜੇ ਜਿੱਥੇ ਉਨ੍ਹਾਂ ਵਲੋਂ ਹਿੰਦ ਪਾਕਿ ਅੰਤਰਰਾਸ਼ਟਰੀ ਸਰਹੱਦ ਤੇ ਖਲੋ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲਣ ਲਈ ਸੰਗਤਾਂ ਸਮੇਤ ਅਰਦਾਸ ਕੀਤੀ ਗਈ।
ਇਸ ਮੌਕੇ ਕਰਤਾਰਪੁਰ ਸਾਹਿਬ ਕੋਰੀਡੋਰ ਲਾਂਘਾ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰ ਵਲੋਂ ਸੰਗਤਾਂ ਸਮੇਤ ਸੂਬਾ ਪ੍ਰਧਾਨ ਮਲਵਿੰਦਰ ਸਿੰਘ ਬੈਨੀਪਾਲ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲਣ ਲਈ ਕੇਂਦਰ ਸਰਕਾਰ ਦੇ ਨਾਮ 'ਤੇ ਮੰਗ ਪੱਤਰ ਵੀ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਇਹ ਮੰਗ ਪੱਤਰ ਪਾਰਟੀ ਪ੍ਰਧਾਨ ਸਾਬਕਾ ਮੁੱਖ ਮੰਤਰੀ ਸ੍ਰੀ ਨਤੀਸ਼ ਕੁਮਾਰ ਰਾਹੀਂ ਆਪਣੀ ਭਾਈਵਾਲ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਇਹ ਲਾਂਘਾ ਖੋਲਣ ਦੀ ਮੰਗ ਕੀਤੀ ਜਾਵੇਗੀ।