14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪੰਜਾਬ ਤੇ ਚੰਡੀਗੜ੍ਹ ’ਚ ਅੱਜ ਤੋਂ ਦੋ ਦਿਨਾਂ ਤੱਕ ਮੀਂਹ ਤੇ ਹਨੇਰੀ ਦੇ ਆਸਾਰ- ਮੌਸਮ ਵਿਭਾਗ

ਚੰਡੀਗੜ੍ਹ, 14 ਅਕਤੂਬਰ- ਅੱਜ ਤੋਂ ਸ਼ੁਰੂ ਹੋ ਕੇ ਦੋ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

ਅਜੀਤ ਡੈਸਕ 14-10-2026

ਚੰਡੀਗੜ੍ਹ, 14 ਅਕਤੂਬਰ- ਅੱਜ ਤੋਂ ਸ਼ੁਰੂ ਹੋ ਕੇ ਦੋ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਇਸ ਸੰਬੰਧ ਵਿਚ ਚਿਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 1.3 ਡਿਗਰੀ ਸੈਲਸੀਅਸ ਵਧਿਆ ਹੈ, ਜੋ ਆਮ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿਚ ਸਭ ਤੋਂ ਵੱਧ ਤਾਪਮਾਨ 36.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ, ਸੂਬੇ ਦੇ 11 ਜ਼ਿਲ੍ਹਿਆਂ ਵਿਚ ਗੜੇਮਾਰੀ ਦੀ ਸੰਭਾਵਨਾ ਹੈ, ਜਦੋਂ ਕਿ 7 ਹੋਰ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਵਿਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਮੋਹਾਲੀ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਸ਼ਾਮਿਲ ਹਨ।

ਪਿਛਲੀ ਖ਼ਬਰ ਬਿਹਾਰ: ਕਿਸ਼ਤੀ ਪਲਟਣ ਕਾਰਨ 13 ਬੱਚਿਆਂ ਦੀ ਮੌਤ ਅਗਲੀ ਖ਼ਬਰ ਪਰਵਿੰਦਰ ਝੋਟਾ ਹੱਤਿਆਕਾਂਡ: ਹੱਤਿਆਰਾ ਅਸ਼ਵਨੀ ਗ੍ਰਿਫ਼ਤਾਰ