14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਬਲਬੀਰ ਸਿੰਘ ਫੁੱਗਲਾਣਾ ਘਰ 'ਚ ਨਜ਼ਰ ਬੰਦ

ਹੁਸ਼ਿਆਰਪੁਰ, 14 ਅਕਤੂਬਰ (ਨਰਿੰਦਰ ਸਿੰਘ ਬੱਡਲਾ) - ਅੱਜ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫੇਰੀ ਤੋਂ ਪਹਿਲਾਂ ਥਾਣਾ ਮੇਹਟੀਆਣਾ ਪੁਲਿਸ ਵਲੋਂ ਦੁਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ ਦੇ ਪ੍ਰਧਾਨ ਬਲਵੀਰ ਸਿੰਘ ਫੁੱਗਲਾਣਾ ਨੂੰ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ।

ਅਜੀਤ ਡੈਸਕ 14-10-2026

ਹੁਸ਼ਿਆਰਪੁਰ, 14 ਅਕਤੂਬਰ (ਨਰਿੰਦਰ ਸਿੰਘ ਬੱਡਲਾ) - ਅੱਜ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫੇਰੀ ਤੋਂ ਪਹਿਲਾਂ ਥਾਣਾ ਮੇਹਟੀਆਣਾ ਪੁਲਿਸ ਵਲੋਂ ਦੁਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ ਦੇ ਪ੍ਰਧਾਨ ਬਲਵੀਰ ਸਿੰਘ ਫੁੱਗਲਾਣਾ ਨੂੰ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਜ਼ਿਕਰਯੋਗ  ਹੈ ਕਿ ਫਰੰਟ ਵਲੋਂ  ਮੁੱਖ ਮੰਤਰੀ ਦੀ ਫੇਰੀ ਦੌਰਾਨ ਜਨਰਲ ਕੈਟਾਗਰੀ ਦਾ ਚੇਅਰਮੈਨ ਨਾ ਲਗਾਏ ਜਾਣ ਨੂੰ ਲੈ ਕੇ ਮੁੱਖ ਮੰਤਰੀ ਦਾ ਹਮਖਿਆਲੀ ਜਥੇਬੰਦੀਆਂ ਨਾਲ ਮਿਲ ਕੇ ਵਿਰੋਧ ਕੀਤਾ ਜਾਣਾ ਸੀ। ਇਸ ਮੌਕੇ ਫੁੱਗਲਾਣਾ ਨੇ ਕਿਹਾ ਕਿ ਪੁਲਿਸ ਦੀ ਇਹ ਕਾਰਵਾਈ ਸਿਆਸੀ ਸ਼ਹਿ ’ਤੇ ਹੋਈ ਹੈ ਅਤੇ ਇਹ ਸਿੱਧੇ ਤੌਰ ’ਤੇ ਲੋਕਤੰਤਰ ਦੀ ਹੱਤਿਆ ਹੈ।

ਪਿਛਲੀ ਖ਼ਬਰ ਪੰਜ ਦਿਨਾਂ ਨਿਆਂਇਕ ਹਿਰਾਸਤ ’ਚ ਭੇਜੇ ਗਏ ਸੀ.ਜੇ.ਪੀ. ਆਗੂ ਰਾਂਕਾ ਤੇ ਦਾਸ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਅੱਜ ਹੁਸ਼ਿਆਰਪੁਰ ’ਚ ਕਰਨਗੇ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ