14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮਾਨਸਾ ਜਾਣ ਤੋਂ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਬਰਨਾਲਾ ਤੋਂ ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ ਨੂੰ ਪੁਲਿਸ ਨੇ ਕੀਤਾ ਡਿਟੇਨ

ਬਰਨਾਲਾ, 14 ਅਕਤੂਬਰ (ਨਰਿੰਦਰ ਅਰੋੜਾ) - ਜਿੱਥੇ ਬੀਤੀ ਕੱਲ ਮਾਨਸਾ ਵਿਖੇ ਹੋਏ ਪਰਮਿੰਦਰ ਸਿੰਘ ਛੋਟੇ ਦੇ ਕਤਲ ਮਾਮਲੇ ਵਿੱਚ ਅੱਜ ਵੱਡਾ ਇਕੱਠ ਕੀਤਾ ਜਾ ਰਿਹਾ ਹੈ, ਉੱਥੇ ਹੀ ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਬਰਨਾਲਾ ਤੋਂ ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ ਨੂੰ ਪੁਲਿਸ ਵੱਲੋਂ ਘਰੋਂ ਡਿਟੇਨ ਕਰ ਲਿਆ ਗਿਆ ਹੈ।

ਅਜੀਤ ਡੈਸਕ 14-10-2026

ਬਰਨਾਲਾ, 14 ਅਕਤੂਬਰ (ਨਰਿੰਦਰ ਅਰੋੜਾ) - ਜਿੱਥੇ ਬੀਤੀ ਕੱਲ ਮਾਨਸਾ ਵਿਖੇ ਹੋਏ ਪਰਮਿੰਦਰ ਸਿੰਘ ਛੋਟੇ ਦੇ ਕਤਲ ਮਾਮਲੇ ਵਿੱਚ ਅੱਜ ਵੱਡਾ ਇਕੱਠ ਕੀਤਾ ਜਾ ਰਿਹਾ ਹੈ, ਉੱਥੇ ਹੀ ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਬਰਨਾਲਾ ਤੋਂ ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ ਨੂੰ ਪੁਲਿਸ ਵੱਲੋਂ ਘਰੋਂ ਡਿਟੇਨ ਕਰ ਲਿਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਅੱਜ ਚੜ੍ਹਦੀ ਸਵੇਰ ਗੁਰਦੀਪ ਸਿੰਘ ਬਾਠ ਘਰੇ ਸੁੱਤੇ ਪਏ ਸਨ ਕਿ ਪੁਲਿਸ ਨੇ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ।

ਇਸ ਤੋਂ ਬਾਅਦ ਗੁਰਦੀਪ ਸਿੰਘ ਬਾਠ ਦੇ ਸਮਰਥਕਾਂ ਅਤੇ ਵਾਰਿਸ ਪੰਜਾਬ ਦੇ ਮੈਂਬਰਾਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਗਈ ਕਿ ਜਲਦ ਤੋਂ ਜਲਦ ਗੁਰਦੀਪ ਸਿੰਘ ਬਾਠ ਨੂੰ ਰਿਹਾਅ ਕੀਤਾ ਜਾਵੇ। ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਤਰਸਯੋਗ ਹੋ ਗਏ ਹਨ, ਸ਼ਰੇਆਮ ਕਤਲ ਹੋ ਰਹੇ ਹਨ। ਉਹਨਾਂ ਕਿਹਾ ਕਿ ਮਾਨਸਾ ਵਿਖੇ ਹੋਇਆ ਪਰਮਿੰਦਰ ਛੋਟੇ ਦਾ ਕਤਲ ਸੋਚੀ-ਸਮਝੀ ਸਾਜ਼ਿਸ਼ ਤਹਿਤ ਹੋਇਆ ਹੈ, ਜੋ ਕਿ ਪ੍ਰਸ਼ਾਸਨ ਅਤੇ ਸਰਕਾਰਾਂ ਦੀ ਸ਼ਹਿ 'ਤੇ ਹੋਇਆ ਹੈ। ਉਹਨਾਂ ਕਿਹਾ ਕਿ ਅੱਜ ਬਰਨਾਲਾ ਵਿੱਚ ਜੋ ਗੁਰਦੀਪ ਸਿੰਘ ਬਾਠ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਹ ਬਹੁਤ ਹੀ ਮੰਦਭਾਗਾ ਹੈ ਕਿਉਂਕਿ ਕਿਸੇ ਦੀ ਆਵਾਜ਼ ਨੂੰ ਇਸ ਤਰ੍ਹਾਂ ਦਬਾਇਆ ਨਹੀਂ ਜਾ ਸਕਦਾ।

ਇਸ ਸਬੰਧੀ ਗੁਰਦੀਪ ਸਿੰਘ ਬਾਠ ਦੇ ਮਾਤਾ ਨੇ ਦੱਸਿਆ ਕਿ ਅੱਜ ਸਵੇਰੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਘਰ ਦੇ ਅੰਦਰ ਦਾਖਲ ਹੋਏ, ਜਿੰਨ੍ਹਾਂ ਵੱਲੋਂ ਪੁੱਛਿਆ ਗਿਆ ਕਿ ਗੁਰਦੀਪ ਸਿੰਘ ਬਾਠ ਕਿੱਥੇ ਹੈ। ਜਦੋਂ ਦੱਸਿਆ ਕਿ ਉਹ ਸੁੱਤੇ ਪਏ ਹਨ ਤਾਂ ਉਹਨਾਂ ਨੂੰ ਥੱਲੇ ਬੁਲਾਇਆ ਗਿਆ ਅਤੇ ਪੁਲਿਸ ਆਪਣੀ ਗੱਡੀ ਵਿੱਚ ਬਿਠਾ ਕੇ ਲੈ ਗਈ।
ਇਸ ਦੇ ਨਾਲ ਹੀ ਸਾਬਕਾ ਐਸ.ਜੀ.ਪੀ.ਸੀ. ਪ੍ਰਧਾਨ ਅਤੇ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਸਰਦਾਰ ਗੋਬਿੰਦ ਸਿੰਘ ਲੌਂਗੋਵਾਲ ਦੇ ਕਾਫਲੇ ਨੂੰ ਮਾਨਸਾ ਜਾਂਦੇ ਹੋਏ ਹੰਡਿਆਇਆ ਵਿਖੇ ਪੁਲਿਸ ਵਲੋਂ ਰੋਕਿਆ ਗਿਆ । ਨਾਅਰੇਬਾਜ਼ੀ ਕਰਦੇ ਹੋਏ ਕੀਤਾ ਰੋਸ ਪ੍ਰਦਰਸ਼ਨ ਪਰ ਉਨ੍ਹਾਂ ਨੂੰ ਮਾਨਸਾ ਨਹੀਂ ਜਾਣ ਦਿੱਤਾ ਗਿਆ। 

ਪਿਛਲੀ ਖ਼ਬਰ ਪੁਲਿਸ ਵੱਲੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜ ਆਗੂ ਘਰਾਂ ਵਿਚ ਨਜ਼ਰਬੰਦ ਅਗਲੀ ਖ਼ਬਰ ਪਰਵਿੰਦਰ ਝੋਟੇ ਦੇ ਹੱਤਿਆਰੇ ਦੇ ਘਰ ਪੁਲਿਸ ਦੀ ਵੱਡੀ ਕਾਰਵਾਈ, ਚਲਾਇਆ ਪੀਲਾ ਪੰਜਾ