14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੇ ਡੀ.ਸੀ. ਚੌਂਕ ਕੀਤਾ ਜਾਮ

ਕਪੂਰਥਲਾ, 14 ਅਕਤੂਬਰ (ਅਮਰਜੀਤ ਸਿੰਘ ਸਡਾਨਾ) - ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਅੱਜ ਸਵੇਰ ਤੋਂ ਹੀ ਅਕਾਲੀ...

ਅਜੀਤ ਡੈਸਕ 14-10-2026

ਕਪੂਰਥਲਾ, 14 ਅਕਤੂਬਰ (ਅਮਰਜੀਤ ਸਿੰਘ ਸਡਾਨਾ) - ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਅੱਜ ਸਵੇਰ ਤੋਂ ਹੀ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਨੂੰ ਪੁਲਿਸ ਵਲੋਂ ਘਰਾਂ ਚ ਨਜ਼ਰਬੰਦ ਕੀਤਾ ਗਿਆ ਸੀ। ਇਸੇ ਤਹਿਤ ਕਪੂਰਥਲਾ ਹਲਕੇ ਦੇ ਇੰਚਾਰਜ ਜਗਜੀਤ ਸਿੰਘ ਜੱਗਾ ਧਾਲੀਵਾਲ ਵਲੋਂ ਉਨ੍ਹਾਂ ਆਗੂਆਂ ਨੂੰ ਘਰਾਂ ਵਿਚ ਪਹੁੰਚ ਕੇ ਨਜ਼ਰਬੰਦੀ ਤੋਂ ਛੁਡਵਾਇਆ ਗਿਆ, ਪਰ ਪੁਲਿਸ ਨੇ ਉਨ੍ਹਾਂ ਦੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਨੂੰ ਨਜ਼ਰਬੰਦ ਕੀਤਾ ਅਤੇ ਉਸ ਤੋਂ ਬਾਅਦ ਕਿਸੇ ਹੋਰ ਜਗ੍ਹਾ 'ਤੇ ਲੈ ਗਏ। ਇਸ ਦੇ ਰੋਸ ਵਜੋਂ ਅਕਾਲੀ ਦਲ ਵਾਰਿਸ ਪੰਜਾਬ  ਦੇ ਨੇ ਡੀ.ਸੀ. ਚੌਂਕ ਵਿਖੇ ਜਾਮ ਲਗਾ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ। ਉਹ ਆਪਣੇ ਜ਼ਿਲ੍ਹਾ ਪ੍ਰਧਾਨ ਅਤੇ ਹੋਰ ਨਜ਼ਰਬੰਦ ਆਗੂਆਂ ਦੀ ਤੁਰੰਤ ਰਿਹਾਈ ਦੀ ਮੰਗ ਕਰ ਰਹੇ ਹਨ।

ਪਿਛਲੀ ਖ਼ਬਰ ਭਾਕਿਯੂ ਕਾਦੀਆਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਕਰੇਗੀ ਸਮਰਥਨ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਅੰਦਰ ਸਰਕਾਰੀ ਛੁੱਟੀ ਦਾ ਐਲਾਨ