15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਫ਼ਿਰੋਜ਼ਪੁਰ, ਢਿੱਲਵਾਂ ਤੇ ਰਾਮਾ ਮੰਡੀ ਬੰਦ

ਫਿਰੋਜ਼ਪੁਰ, ਢਿੱਲਵਾਂ, ਰਾਮਾ ਮੰਡੀ, 15 ਅਕਤੂਬਰ (ਕੁਲਬੀਰ ਸਿੰਘ ਸੋਢੀ, ਪ੍ਰਵੀਨ, ਸਿੰਗਲਾ)- ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਨੌਜਵਾਨ ਅਤੇ ਐਂਟੀ ਡਰੱਗ ਫੋਰਸ ਦੇ ਸੰਚਾਲਕ ਪਰਮਿੰਦਰ ਸਿੰਘ ਝੋਟਾ ਦੀ ਬੀਤੀ 13 ਅਕਤੂਬਰ ਨੂੰ ਮਾਨਸਾ ਵਿਖੇ ਗੋਲੀਆਂ ਮਾਰ ਕੇ ਕੀਤੀ ਗਈ ਸੀ

ਅਜੀਤ ਡੈਸਕ 15-10-2026

ਫਿਰੋਜ਼ਪੁਰ, ਢਿੱਲਵਾਂ, ਰਾਮਾ ਮੰਡੀ, 15 ਅਕਤੂਬਰ (ਕੁਲਬੀਰ ਸਿੰਘ ਸੋਢੀ, ਪ੍ਰਵੀਨ, ਸਿੰਗਲਾ)- ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਨੌਜਵਾਨ ਅਤੇ ਐਂਟੀ ਡਰੱਗ ਫੋਰਸ ਦੇ ਸੰਚਾਲਕ ਪਰਮਿੰਦਰ ਸਿੰਘ ਝੋਟਾ ਦੀ ਬੀਤੀ 13 ਅਕਤੂਬਰ ਨੂੰ ਮਾਨਸਾ ਵਿਖੇ ਗੋਲੀਆਂ ਮਾਰ ਕੇ ਕੀਤੀ ਗਈ  ਸੀ, ਜਿਸ ਦੀ ਹੱਤਿਆ ਦੇ ਵਿਰੋਧ ਵਿਚ ਐਕਸ਼ਨ ਕਮੇਟੀ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਚ ਵੀ ਬੰਦ ਨੂੰ ਸਮਰਥਨ ਮਿਲਿਆ ਹੈ । ਇਸ ਘਟਨਾ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਅਤੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਦੀ ਹੱਤਿਆ ਦੀ ਨਿੰਦਾ ਕੀਤੀ ਜਾ ਰਹੀ ਹੈ। ਬੰਦ ਦੇ ਸੱਦੇ ਦੌਰਾਨ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੇ ਬਾਜ਼ਾਰਾਂ ਵਿਚ ਦੁਕਾਨਦਾਰਾਂ ਵਲੋਂ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਗਟਾਉਣ ਦੀ ਅਪੀਲ ਕੀਤੀ ਗਈ। ਬੰਦ ਦਾ ਮਕਸਦ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਨੂੰ ਜਵਾਬਦੇਹ ਬਣਾਉਣਾ ਹੈ। ਲੋਕਾਂ ਦਾ ਕਹਿਣਾ ਹੈ ਕਿ ਨਸ਼ਿਆਂ ਦੇ ਖ਼ਿਲਾਫ਼ ਕੰਮ ਕਰਨ ਵਾਲੇ ਸਮਾਜ ਸੇਵੀਆਂ ਅਤੇ ਨੌਜਵਾਨਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ, ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਮੁੜ ਨਾ ਵਾਪਰੇ।

ਇਸ ਤਰ੍ਹਾਂ ਹੀ ਬੰਦ ਦੇ ਸੱਦੇ ਨੂੰ ਅੱਜ ਬਠਿੰਡਾ ਦੇ ਰਾਮਾਂ ਮੰਡੀ ਵਿਚ ਭਰਵਾਂ ਸਮਰਥਨ ਮਿਲਿਆ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਵਲੋਂ ਬੰਦ ਦੀ ਹਮਾਇਤ ਕਰਦਿਆਂ ਵਪਾਰੀਆਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਗਈ ਸੀ। ਰਾਮਾਂ ਮੰਡੀ ਦੇ ਵਪਾਰੀਆਂ ਨੇ ਆਪਣੀਆਂ ਦੁਕਾਨਾਂ ਮੁਕੰਮਲ ਬੰਦ ਰੱਖ ਕੇ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਵਿਚ ਅਹਿਮ ਯੋਗਦਾਨ ਪਾਇਆ।ਸਰੂਪ ਸਿੰਘ ਸਿੱਧੂ ਨੇ ਸਹਿਯੋਗ ਦੇਣ ਲਈ ਸਮੂਹ ਵਪਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨਸਾਫ਼ ਦੀ ਮੰਗ ਲਈ ਲੋਕਾਂ ਦਾ ਇਕਜੁੱਟ ਹੋਣਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਵਪਾਰੀਆਂ ਵੱਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਵੀ ਕੀਤੀ।

ਇਸ ਦੇ ਨਾਲ ਹੀ ਜੀ.ਟੀ. ਰੋਡ ਢਿਲਵਾਂ ਵਿਖੇ ਵਾਹਨਾਂ ਦੀ ਆਵਾਜਾਈ ਆਮ ਨਾਲੋਂ ਘੱਟ ਦੇਖਣ ਨੂੰ ਮਿਲ ਰਹੀ ਹੈ ਤੇ ਇਸ ਤਰ੍ਹਾਂ ਹਰ ਸਮੇਂ ਚੱਲਣ ਵਾਲੇ ਟੋਲ ਪਲਾਜ਼ਾ ਢਿਲਵਾਂ ਵਿਖੇ ਆਮ ਨਾਲੋਂ ਘੱਟ ਵਾਹਨਾਂ ਦੀ ਆਮਦ ਦੇਖਣ ਨੂੰ ਮਿਲ ਰਹੀ ਹੈ ।

ਪਿਛਲੀ ਖ਼ਬਰ ਪੁਲਿਸ ਨੇ ਹਿਰਾਸਤ ’ਚ ਲਏ ਧਰਨਾ ਲਗਾਉਣ ਆਏ ਨੌਜਵਾਨ ਅਗਲੀ ਖ਼ਬਰ ਏਸ਼ਿਆਈ ਖੇਡਾਂ ’ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨਾਲ ਅੱਜ ਮੁਲਾਕਾਤ ਕਰਨਗੇ ਪ੍ਰਧਾਨ ਮੰਤਰੀ ਮੋਦੀ