15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਜੰਡਿਆਲਾ ਗੁਰੂ ਪੂਰਨ ਬੰਦ

ਜੰਡਿਆਲਾ ਗੁਰੂ 15 ਅਕਤੂਬਰ (ਪ੍ਰਮਿੰਦਰ ਸਿੰਘ ਜੋਸਨ) ਸਮਾਜ ਸੇਵਕ ਅਤੇ ਨਸ਼ਿਆਂ ਨੂੰ ਬੰਦ ਕਰਨ ਦੀ ਮੁਹਿੰਮ ਚਲਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਬੀਤੇ ਦਿਨੀ ਨਸ਼ਿਆਂ ਦੇ ਵਪਾਰੀ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਮਾਨਸਾ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਮਾਰਨ ਦੇ ਰੋਸ ਵਜੋਂ ਇਨਸਾਫ ਲਈ ਇਨਸਾਫ ਕਮੇਟੀ ਵੱਲੋਂ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਜੰਡਿਆਲਾ ਗੁਰੂ ਅਤੇ ਇਲਾਕੇ ਵਿੱਚ ਭਰਵਾਂ ਹੁੰਗਾਰਾ ਮਿਲਿਆ ਤੇ ਸਾਰੇ ਬਾਜ਼ਾਰ ਪੂਰਨ ਤੌਰ ਤੇ ਬੰਦ ਰਹੇ ।

ਅਜੀਤ ਡੈਸਕ 15-10-2026

 ਇਸ ਘਟਨਾ ਨੂੰ ਲੈ ਕੇ ਸਾਰੇ ਵਰਗ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਗੁਰੂ ਮਾਨਿਓ ਗ੍ਰੰਥ ਸੇਵਕ ਜਥਾ ਦੇ ਆਗੂ ਭਾਈ ਜਗਜੀਤ ਸਿੰਘ ਬਿੱਟੂ, ਗੁਰਪ੍ਰੀਤ ਸਿੰਘ ਸਚਦੇਵਾ, ਮਨਿੰਦਰ ਸਿੰਘ,  ਮਨਿੰਦਰ ਸਿੰਘ ਭੋਲਾ, ਮਨਦੀਪ ਸਿੰਘ, ਰਣਬੀਰ ਸਿੰਘ, ਹਰਕੀਰਤ ਸਿੰਘ ਅਤੇ ਹੋਰਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੀ ਵਿਕਰੀ ਨੇ ਨੌਜਵਾਨੀ ਦਾ ਬੇੜਾ ਗ਼ਰਕ ਕਰਕੇ ਰੱਖ ਦਿੱਤਾ ਹੈ ਅਤੇ ਹਰ ਰੋਜ਼ ਮਾਵਾਂ ਦੇ ਪੁੱਤ ਨਸ਼ਿਆਂ ਕਰਕੇ ਮਰ ਰਹੇ ਹਨ ਅਤੇ ਜੋ ਨਸ਼ਿਆਂ ਨੂੰ ਦੀ ਵਿਕਰੀ ਨੂੰ ਰੋਕਣ ਲਈ ਯਤਨ ਕਰਦੇ ਹਨ ਤਾਂ ਉਹਨਾਂ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਮਾਰ ਦਿੱਤਾ ਜਾਂਦਾ ਹੈ।  ਉਹਨਾਂ ਨੇ ਸਰਕਾਰ ਕੋਲੋਂ ਨਸ਼ਿਆਂ ਦੀ  ਵਿਕਰੀ ਨੂੰ ਰੋਕਣ ਵਾਲੇ ਲੋਕਾਂ ਦੀ ਸੁਰੱਖਿਆ ਲਈ ਵੱਡੇ ਕਦਮ ਚੁੱਕੇ ਜਾਣ ਦੀ ਪੁਰਜ਼ੋਰ ਮੰਗ ਕੀਤੀ ਹੈ।

ਪਿਛਲੀ ਖ਼ਬਰ ਖੰਡਾ ਚੌਂਕ, ਭਗਤਾ ਭਾਈਕਾ ਵਿਖੇ ਰੋਸ ਧਰਨਾ ਸ਼ੁਰੂ ਅਗਲੀ ਖ਼ਬਰ ਫਤਿਹਗੜ੍ਹ ਚੂੜੀਆਂ ਦੇ ਦਿਹਾਤੀ ਖੇਤਰ ਅਤੇ ਮੇਨ ਸੜਕਾਂ ਉੱਪਰ ਪੈਂਦੇ ਅੱਡਿਆਂ ਉੱਪਰ ਮੁਕੰਮਲ ਬੰਦ