ਨਾਭਾ,15 ਅਗਸਤ (ਜਗਨਾਰ ਸਿੰਘ ਦੁਲੱਦੀ) ਪਰਮਿੰਦਰ ਸਿੰਘ ਝੋਟੇ ਦੇ ਕਾਤਲ ਮਾਮਲੇ ਨੂੰ ਲੈ ਕੇ ਬਣੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਦੇ ਤਹਿਤ ਅੱਜ ਨਾਭਾ ਦੇ ਬੋੜਾਂ ਗੇਟ ਵਿਖੇ ਕਾਂਗਰਸੀ ਵਰਕਰਾਂ ਦੀ ਭਾਰੀ ਇਕੱਤਰਤਾ ਹਲਕਾ ਵਿਧਾਇਕ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਹੋਈ, ਇਸ ਦੌਰਾਨ ਵੱਡੀ ਗਿਣਤੀ ਚ ਹਲਕੇ ਦੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਨੇ ਸਮੂਲਿਅਤ ਕੀਤੀ। ਇਸ ਮੌਕੇ ਕਾਂਗਰਸੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਧਰਮਸੋਤ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ ਦੇ ਬਾਵਜੂਦ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ, ਕਿਉਂ ਜੋ ਅੱਜ ਪੰਜਾਬ ਅੰਦਰ ਜਿੱਥੇ ਸਰੇਆਮ ਲੁੱਟ ਕੋਰੀਆ ਵਾਰਦਾਤਾਂ ਹੋ ਰਹੀਆਂ ਹਨ ਉਥੇ ਕਾਤਲ ਦੀਆਂ ਵਾਰਦਾਤਾਂ ਵਿੱਚ ਵੀ ਬੇਤਹਾਸਾ ਵਾਧਾ ਹੋਇਆ ਹੈ ਜਿਸ ਕਰਕੇ ਪੰਜਾਬ ਦਾ ਹਰ ਵਰਗ ਦੁਖੀ ਨਜ਼ਰ ਆ ਰਿਹਾ। ਇਸ ਮੌਕੇ ਬਲਾਕ ਪ੍ਰਧਾਨ ਦਿਹਾਤੀ ਬਲਵਿੰਦਰ ਸਿੰਘ ਬਿੱਟੂ ਢਿੰਗੀ, ਸਹਿਰੀ ਬਲਾਕ ਪ੍ਰਧਾਨ ਵਿਵੇਕ ਸਿੰਗਲਾ, ਸਾਬਕਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਭੱਟੀ, ਸੂਬਾ ਉਪ ਪ੍ਰਧਾਨ ਯੂਥ ਕਾਂਗਰਸ ਮਨਜਿੰਦਰ ਸਿੰਘ ਜਿੰਦਰੀ, ਗੁਰਦਿੱਤ ਸੇਠ, ਕੁਲਵੰਤ ਸਿੰਘ ਸਿਆਣ, ਹਰਜੀਤ ਸਿੰਘ ਰੂਪ ਰਾਏ, ਸ਼ਸ਼ੀ ਜਿੰਦਲ, ਮਾਨਟੂ ਕਹੂਜਾ, ਬਲਜੀਤ ਸਿੰਘ ਥੂਹੀ, ਮਨਿੰਦਰਪਾਲ ਸਿੰਘ ਸਨੀ, ਚੰਚਲ ਗਾਬਾ,ਗੁਰਪ੍ਰੀਤ ਸਿੰਘ ਜਾਤੀਵਾਲ ਆਦਿ ਕਾਂਗਰਸੀ ਅਹੁਦੇਦਾਰ ਤੇ ਵਰਕਰ ਮੌਜੂਦ ਸਨ।
ਤਾਜ਼ਾ ਖ਼ਬਰਾਂ
Free
ਪੰਜਾਬ ਬੰਦ ਦੌਰਾਨ ਕਾਂਗਰਸੀਆਂ ਨੇ ਕੀਤੀ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ
ਨਾਭਾ,15 ਅਗਸਤ (ਜਗਨਾਰ ਸਿੰਘ ਦੁਲੱਦੀ) ਪਰਮਿੰਦਰ ਸਿੰਘ ਝੋਟੇ ਦੇ ਕਾਤਲ ਮਾਮਲੇ ਨੂੰ ਲੈ ਕੇ ਬਣੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਦਿੱਤੀ ਪੰਜਾਬ ਬੰਦ ਦੀ ਕਾਲ ਦੇ ਤਹਿਤ ਅੱਜ ਨਾਭਾ ਦੇ ਬੋੜਾਂ ਗੇਟ ਵਿਖੇ ਕਾਂਗਰਸੀ ਵਰਕਰਾਂ ਦੀ ਭਾਰੀ ਇਕੱਤਰਤਾ ਹਲਕਾ ਵਿਧਾਇਕ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਹੋਈ, ਇਸ ਦੌਰਾਨ ਵੱਡੀ ਗਿਣਤੀ ਚ ਹਲਕੇ ਦੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਨੇ ਸਮੂਲਿਅਤ ਕੀਤੀ
ਅਜੀਤ ਡੈਸਕ
15-10-2026