ਢਿਲਵਾਂ (ਕਪੂਰਥਲਾ) , 15 ਅਕਤੂਬਰ (ਗੋਬਿੰਦ ਸੁਖੀਜਾ)- ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਅੱਜ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਢਿਲਵਾਂ , ਮਿਆਣੀ ਬਾਕਰਪੁਰ ਵਿਖੇ ਅਸਰ ਦੇਖਣ ਨੂੰ ਮਿਲਿਆ। ਇਸ ਦੌਰਾਨ ਕਸਬਾ ਢਿਲਵਾਂ ਦੇ ਬਾਜ਼ਾਰ ਬੰਦ ਰਹੇ ਅਤੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਬੰਦ ਦੀ ਕਾਲ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ । ਜੱਥੇਦਾਰ ਕੁਲਵਿੰਦਰ ਸਿੰਘ ਢਿਲਵਾਂ ਇੰਚਾਰਜ ਹਲਕਾ ਭੁਲਥ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋ ਪੰਜਾਬ ਬੰਦ ਦਾ ਸਮਰਥਨ ਕੀਤਾ ਜਾ ਰਿਹਾ ਹੈ
ਤਾਜ਼ਾ ਖ਼ਬਰਾਂ
Free
ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਕਸਬਾ ਢਿਲਵਾਂ ਦੇ ਬਾਜ਼ਾਰ ਬੰਦ
ਢਿਲਵਾਂ (ਕਪੂਰਥਲਾ) , 15 ਅਕਤੂਬਰ (ਗੋਬਿੰਦ ਸੁਖੀਜਾ)- ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਅੱਜ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਢਿਲਵਾਂ , ਮਿਆਣੀ ਬਾਕਰਪੁਰ ਵਿਖੇ ਅਸਰ ਦੇਖਣ ਨੂੰ ਮਿਲਿਆ।
ਅਜੀਤ ਡੈਸਕ
15-10-2026