15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸੁਨਾਮ ਅੰਦਰ ਬੰਦ ਦਾ ਪੂਰਾ ਅਸਰ ਦੇਖਣ ਨੂੰ ਮਿਲਿਆ ਬਜਾਰ ਮੁਕੰਮਲ ਬੰਦ

ਸੁਨਾਮ ਊਧਮ ਸਿੰਘ ਵਾਲਾ 15 ਅਕਤੂਬਰ (ਰੁਪਿੰਦਰ ਸਿੰਘ ਸੱਗੂ ) ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਸਬੰਧੀ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ’ਤੇ ਅੱਜ ਸੁਨਾਮ ਵਿਖੇ ਮੁਕੰਮਲ ਬੰਦ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਣ ਕਾਰਨ ਕਸਬੇ ਦੇ ਬਾਜ਼ਾਰਾਂ ਵਿੱਚ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਦੇਖਣ ਨੂੰ ਮਿਲੇ ।

ਅਜੀਤ ਡੈਸਕ 15-10-2026

ਸੁਨਾਮ ਊਧਮ ਸਿੰਘ ਵਾਲਾ 15 ਅਕਤੂਬਰ (ਰੁਪਿੰਦਰ ਸਿੰਘ ਸੱਗੂ ) ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਸਬੰਧੀ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ’ਤੇ ਅੱਜ ਸੁਨਾਮ ਵਿਖੇ ਮੁਕੰਮਲ ਬੰਦ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਣ ਕਾਰਨ ਕਸਬੇ ਦੇ ਬਾਜ਼ਾਰਾਂ ਵਿੱਚ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਦੇਖਣ ਨੂੰ ਮਿਲੇ । ਆਮ ਦਿਨਾਂ ਵਿੱਚ ਲੋਕਾਂ ਦੀ ਚਹਿਲ-ਪਹਿਲ ਨਾਲ ਭਰੇ ਰਹਿਣ ਵਾਲੇ ਬਾਜ਼ਾਰਾਂ ਵਿੱਚ ਅੱਜ ਸੁੰਨਸਾਨੀ ਪਸਰੀ ਹੋਈ ਦਿਖਾਈ ਦਿੱਤੀ ਅਤੇ ਸੜਕਾਂ ’ਤੇ ਵਾਹਨਾਂ ਦੀ ਆਵਾਜਾਈ ਵੀ ਨਾਮਾਤਰ ਦਿਖਾਈ ਦਿੱਤੀ। ਇਸ ਮੌਕੇ ਤੇ ਵਾਰਿਸ ਪੰਜਾਬ ਦੇ ਹਰਦੀਪ ਸਿੰਘ ਭਰੂਰ,ਮੋਹਨਜੀਤ ਸਿੰਘ ਸੇਰੋ ਅਤੇ ਕਿਸਾਨ ਆਗੂ ਰਣ ਸਿੰਘ ਚੱਠਾ ਨੇ ਸੁਨਾਮ ਦੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆ ਦੁਕਾਨਾਂ ਬੰਦ ਰੱਖਣ ਉਨਾ ਇਸ ਮੌਕੇ ਤੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਹੈ

ਪਿਛਲੀ ਖ਼ਬਰ ਬੰਦ ਦੇ ਸੱਦੇ ਦੌਰਾਨ ਸਵੇਰ ਵੇਲੇ ਹਰਚੋਵਾਲ ਰਿਹਾ ਪੂਰੀ ਤਰ੍ਹਾਂ ਬੰਦ ਅਗਲੀ ਖ਼ਬਰ ਪੰਜਾਬ ਬੰਦ ਦਾ ਅਜਨਾਲਾ ’ਚ ਅਸਰ, ਜਥੇਬੰਦੀਆਂ ਨੇ ਬੈਂਕ ਤੇ ਸਲੂਨ ਕਰਵਾਏ ਬੰਦ, ਪੁਲਿਸ ਅਲਰਟ