15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਦੇ ਰੋਸ ਵਜੋਂ ਭੋਗਪੁਰ ਮੁਕੰਮਲ ਬੰਦ, ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਮਾਰਚ

​ਭੋਗਪੁਰ, ਜਲੰਧਰ 15 ਅਕਤੂਬਰ (ਕਮਲਜੀਤ ਸਿੰਘ ਡੱਲੀ):ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਭੋਗਪੁਰ ਇਲਾਕੇ ਵਿੱਚ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਸ਼ਹਿਰ ਦੀ ਸਮੁੱਚੀ ਮਾਰਕੀਟ ਮੁਕੰਮਲ ਤੌਰ 'ਤੇ ਬੰਦ ਰਹੀ ਅਤੇ ਦੁਕਾਨਦਾਰਾਂ ਵੱਲੋਂ ਆਪਣੇ ਕਾਰੋਬਾਰ ਪੂਰੀ ਤਰ੍ਹਾਂ ਠੱਪ ਰੱਖ ਕੇ ਇਸ ਰੋਸ ਪ੍ਰਦਰਸ਼ਨ ਦਾ ਸਮਰਥਨ ਕੀਤਾ ਗਿਆ।​

ਅਜੀਤ ਡੈਸਕ 15-10-2026

​ਭੋਗਪੁਰ, ਜਲੰਧਰ 15 ਅਕਤੂਬਰ (ਕਮਲਜੀਤ ਸਿੰਘ ਡੱਲੀ):ਪਰਵਿੰਦਰ ਸਿੰਘ ਝੋਟਾ ਹੱਤਿਆ ਕਾਂਡ ਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਭੋਗਪੁਰ ਇਲਾਕੇ ਵਿੱਚ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਸ਼ਹਿਰ ਦੀ ਸਮੁੱਚੀ ਮਾਰਕੀਟ ਮੁਕੰਮਲ ਤੌਰ 'ਤੇ ਬੰਦ ਰਹੀ ਅਤੇ ਦੁਕਾਨਦਾਰਾਂ ਵੱਲੋਂ ਆਪਣੇ ਕਾਰੋਬਾਰ ਪੂਰੀ ਤਰ੍ਹਾਂ ਠੱਪ ਰੱਖ ਕੇ ਇਸ ਰੋਸ ਪ੍ਰਦਰਸ਼ਨ ਦਾ ਸਮਰਥਨ ਕੀਤਾ ਗਿਆ।​ਇਸ ਮੌਕੇ ਵੱਖ-ਵੱਖ ਕਿਸਾਨ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁਨਾਂ ਵੱਲੋਂ ਕਾਲੇ ਝੰਡੇ ਅਤੇ ਬੈਨਰ ਹੱਥਾਂ ਵਿੱਚ ਲੈ ਕੇ ਸ਼ਹਿਰ ਭਰ ਵਿੱਚ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ  ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਯਕੀਨੀ ਬਣਾਇਆ ਜਾਵੇ। ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਸ਼ਹਿਰ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।

ਪਿਛਲੀ ਖ਼ਬਰ ਪੰਜਾਬ ਬੰਦ ਦੀ ਕਾਲ ਨੂੰ ਬਿਆਸ ਵਿਖੇ ਮਿਲਿਆ ਸਮਰਥਨ ਅਗਲੀ ਖ਼ਬਰ ਕੁੱਲਗੜ੍ਹੀ ਅਤੇ ਆਸ-ਪਾਸ ਦੇ ਖੇਤਰ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ