15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੇ ਸਮਰਥਨ ਲਈ ਮਮਦੋਟ ਵਿਚ ਦੁਕਾਨਾਂ ਕੀਤੀਆਂ ਬੰਦ

ਮਮਦੋਟ 15 ਅਕਤੂਬਰ (ਸੁਖਦੇਵ ਸਿੰਘ ਸੰਗਮ/ ਰਾਜਿੰਦਰ ਸਿੰਘ ਹਾਂਡਾ):-ਬੀਤੇ ਦਿਨ ਨਸ਼ਾ ਵਿਰੋਧੀ ਮੁਹਿੰਮ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਦੇ ਸੱਦੇ ਤੇ ਅੱਜ ਸਵੇਰੇ ਸਰਹੱਦੀ ਕਸਬਾ ਮਮਦੋਟ ਦੇ ਦੁਕਾਨਦਾਰਾਂ ਨੇ ਵੀ ਆਪਣੀਆਂ ਦੁਕਾਨਾਂ ਬੰਦ ਰੱਖੀਆਂ।

ਅਜੀਤ ਡੈਸਕ 15-10-2026
ਮਮਦੋਟ 15 ਅਕਤੂਬਰ (ਸੁਖਦੇਵ ਸਿੰਘ ਸੰਗਮ/ ਰਾਜਿੰਦਰ ਸਿੰਘ ਹਾਂਡਾ):-ਬੀਤੇ ਦਿਨ ਨਸ਼ਾ ਵਿਰੋਧੀ ਮੁਹਿੰਮ ਦੇ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਦੇ ਰੋਸ ਵਜੋਂ ਪੰਜਾਬ ਬੰਦ ਦੇ ਸੱਦੇ ਤੇ ਅੱਜ ਸਵੇਰੇ ਸਰਹੱਦੀ ਕਸਬਾ ਮਮਦੋਟ ਦੇ ਦੁਕਾਨਦਾਰਾਂ ਨੇ ਵੀ ਆਪਣੀਆਂ ਦੁਕਾਨਾਂ ਬੰਦ ਰੱਖੀਆਂ। ਇਸ ਦੋਰਾਨ ਭਾਰਤੀ ਕਿਸਾਨ ਯੂਨੀਅਨਾਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੀ ਅਗਵਾਈ ਹੇਠ ਆਂਮ ਲੋਕਾਂ ਦੁਆਰਾ ਕਸਬੇ ਦੇ ਬਜ਼ਾਰਾਂ ਵਿਚ ਸ਼ਾਂਤਮਈ ਪੈਦਲ ਮਾਰਚ ਕੀਤਾ ਅਤੇ ਸਮੂਹ ਦੁਕਾਨਦਾਰਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਜਿਸ ਦੋਰਾਨ ਕਸਬੇ ਦੇ ਸਾਰੇ ਬਜ਼ਾਰ ਲਗਭਗ ਬੰਦ ਰਹੇ। ਕਿਸੇ ਅਣਸੁਖਾਵੀਂ ਘਟਨਾ ਵਾਪਰਨ ਤੋਂ ਰੋਕਣ ਲਈ ਮਮਦੋਟ ਪੁਲਿਸ ਵਲੋਂ ਵੀ ਸ਼ਹਿਰ ਵਿਚ ਪੈਟਰੋਲਿੰਗ ਕੀਤੀ ਜਾ ਰਹੀ ਹੈ। ਬੰਦ ਦੇ ਚਲਦਿਆਂ ਇਲਾਕੇ ਦੇ ਕੁਝ ਨਿੱਜੀ ਸਕੂਲ ਮਾਲਕਾਂ ਵਲੋਂ ਅੱਜ ਦੇ ਦਿਨ ਛੁੱਟੀ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਜੰਡਿਆਲਾ ਮੰਜਕੀ ਵਿੱਚ ਬੰਦ ਨੂੰ ਭਰਵਾਂ ਹੁੰਗਾਰਾ ਅਗਲੀ ਖ਼ਬਰ ਜੋਧਾਂ ਤੇ ਨਾਲ ਇਲਾਕੇ ਵਿੱਚ ਬੰਦ ਨੂੰ ਭਰਪੂਰ ਸਮਰਥਨ