ਲਾਲੜੂ,(ਰਾਜਬੀਰ ਸਿੰਘ) 15 ਅਕਤੂਬਰ (ਰਾਜਬੀਰ ਸਿੰਘ) : ਮਾਨਸਾ ਵਿਖੇ ਨੌਜਵਾਨ ਆਗੂ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਲਾਲੜੂ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਮਾਰਚ ਕੱਢ ਕੇ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ, ਪੀੜਤ ਪਰਿਵਾਰ ਨੂੰ ਜਲਦ ਇਨਸਾਫ਼ ਦਿਵਾਉਣ ਅਤੇ ਅਜਿਹੀਆਂ ਵਾਰਦਾਤਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਦਿਨ-ਦਿਹਾੜੇ ਹੋਏ ਇਸ ਕਤਲ ਕਾਰਨ ਲੋਕਾਂ ਵਿੱਚ ਰੋਸ ਹੈ ਅਤੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਤੇ ਪੰਜਾਬ ਚ ਨਸ਼ੇ ਤੇ ਪੂਰਨ ਤੌਰ ਤੇ ਰੋਕ ਲੱਗਣੀ ਚਾਹੀਦੀ ਹੈ।
ਤਾਜ਼ਾ ਖ਼ਬਰਾਂ
Free
ਪਰਮਿੰਦਰ ਸਿੰਘ ਝੋਟਾ ਦੇ ਕਾਤਲਾਂ ਖ਼ਿਲਾਫ਼ ਸਖ਼ਤ ਕਾਰਵਾਈ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ
ਲਾਲੜੂ,(ਰਾਜਬੀਰ ਸਿੰਘ) 15 ਅਕਤੂਬਰ (ਰਾਜਬੀਰ ਸਿੰਘ) : ਮਾਨਸਾ ਵਿਖੇ ਨੌਜਵਾਨ ਆਗੂ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਲਾਲੜੂ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਮਾਰਚ ਕੱਢ ਕੇ ਪੁਤਲਾ ਫੂਕਿਆ।
ਅਜੀਤ ਡੈਸਕ
15-10-2026