ਚੰਡੀਗੜ੍ਹ, 15 ਅਕਤੂਬਰ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਫਰਾਂਸ ਯਾਤਰਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ ਕਿ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਮਾਨ ਦੀ ਫਰਾਂਸ ਯਾਤਰਾ ਬਿਨਾਂ ਕੋਈ ਕਾਰਨ ਦੱਸੇ ਰੱਦ ਕਿਉਂ ਕਰ ਦਿੱਤਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਪੈਰਿਸ ਵਿਚ ਅੰਤਰਰਾਸ਼ਟਰੀ ਭੋਜਨ ਮੇਲੇ ਵਿਚ ਸ਼ਾਮਿਲ ਹੋਣ ਲਈ ਜਾਣਾ ਸੀ।