15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਵਿੱਚ 'ਪੰਜਾਬ ਬੰਦ' ਨੂੰ ਨੰਬਰਦਾਰ ਯੂਨੀਅਨ ਦਾ ਸਮਰਥਨ

ਚੋਗਾਵਾਂ/ ਅੰਮ੍ਰਿਤਸਰ, 15 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਨਸ਼ਾ ਵਿਰੋਧੀ ਮੁਹਿੰਮ ਦੇ ਮੋਹਰੀ ਪਰਵਿੰਦਰ ਸਿੰਘ ਝੋਟੇ ਦੇ ਬੇਰਹਿਮੀ ਨਾਲ ਕੀਤੇ ਕਤਲ ਖ਼ਿਲਾਫ਼ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਨੂੰ ਨੰਬਰਦਾਰ ਯੂਨੀਅਨ ਗਾਲਿਬ ਸਰਕਲ ਲੋਪੋਕੇ/ਚੋਗਾਵਾਂ ਵੱਲੋਂ ਭਰਵਾਂ ਸਮਰਥਨ ਦਿੱਤਾ ਗਿਆ। ਇਸ ਦੌਰਾਨ ਕਸਬਾ ਚੋਗਾਵਾਂ ਦੇ ਸਮੂਹ ਬਾਜ਼ਾਰ ਅਤੇ ਕਾਰੋਬਾਰੀ ਅਦਾਰੇ ਪੂਰਨ ਤੌਰ 'ਤੇ ਬੰਦ ਰਹੇ।

ਅਜੀਤ ਡੈਸਕ 15-10-2026

ਯੂਨੀਅਨ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਚੋਗਾਵਾਂ, ਮੀਤ ਪ੍ਰਧਾਨ ਤਾਰਾਚੰਦ ਗੁਲਾਬ, ਕੈਸ਼ੀਅਰ ਕੁਲਦੀਪ ਸਿੰਘ ਭੁੱਲਰ, ਬਲਕਾਰ ਸਿੰਘ, ਨਿਸ਼ਾਨ ਸਿੰਘ, ਕੰਵਰਬੀਰ ਸਿੰਘ, ਦਰਸ਼ਨ ਸਿੰਘ ਅਤੇ ਕਿਰਪਾਲ ਸਿੰਘ‌ ਸਮੇਤ ਸਮੂਹ  ਨੰਬਰਦਾਰਾਂ ਨਸ਼ਿਆਂ ਵਿਰੁੱਧ ਲੜਨ ਵਾਲੇ ਸਮਾਜ ਸੁਧਾਰਕ ਦੇ ਕਤਲ ਦੀ ਸਖ਼ਤ ਨਿਖੇਧੀ ਕੀਤੀ ਗਈ। ਉਨ੍ਹਾਂ ਨੇ ਮੰਗ ਕੀਤੀ ਕਿ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਫ਼ਾਸਟ ਟ੍ਰੈਕ ਅਦਾਲਤ ਰਾਹੀਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਯੂਨੀਅਨ ਨੇ ਇਨਸਾਫ਼ ਨਾ ਮਿਲਣ 'ਤੇ ਸੰਘਰਸ਼ ਹੋਰ ਤਿੱਖਾ ਕਰਨ ਦੀ ਚੇਤਾਵਨੀ ਵੀ ਦਿੱਤੀ।

ਪਿਛਲੀ ਖ਼ਬਰ ਮੰਡੀ ਪੰਜੇ ਕੇ ਉਤਾੜ ਤੇ ਆਸ-ਪਾਸ ਦੇ ਇਲਾਕਿਆਂ ’ਚ ਭਾਰੀ ਬਾਰਿਸ਼ ਤੇ ਗੜ੍ਹੇਮਾਰੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਵਿਰੋਧ ’ਚ ਪੰਜਾਬ ਬੰਦ ਦਾ ਅਸਰ, ਲੁਧਿਆਣਾ ਦਾ ਸਮਰਾਲਾ ਚੌਕ ਹੋਇਆ ਸੁੰਨਸਾਨ; ਨਿਹੰਗ ਸਿੰ...