ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਰਾਬਾਰਾ ਰੋਡ 'ਤੇ ਅੱਜ ਦੁਪਹਿਰ ਸਥਿਤੀ ਉਸ ਵਕਤ ਤਨਾਅ ਪੂਰਨ ਬਣ ਗਈ ਜਦੋਂ ਨੌਜਵਾਨ ਦੀ ਦਵਾਈ ਖਾਣ ਨਾਲ ਸ਼ੱਕੀ ਹਾਲਾਤਾਂ ਵਿਚ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਲੋਕਾਂ ਵਲੋਂ ਇੱਕ ਕੈਮਿਸਟ ਦੀ ਦੁਕਾਨ ਤੇ ਹਮਲਾ ਕਰ ਦਿੱਤਾ ਅਤੇ ਦੁਕਾਨ ਦੀ ਬੁਰੀ ਤਰ੍ਹਾਂ ਨਾਲ ਭੰਨ ਤੋੜ ਕੀਤੀ ਅਤੇ ਦੁਕਾਨ ਮਾਲਕ ਦੀ ਵੀ ਕੁੱਟਮਾਰ ਕੀਤੀ ਗਈ।
ਜਾਣਕਾਰੀ ਅਨੁਸਾਰ ਘਟਨਾ ਅੱਜ ਬਾਅਦ ਦੁਪਹਿਰ ਉਸ ਵਕਤ ਵਾਪਰੀ ਜਦੋਂ ਦੋ ਦਰਜਨ ਤੋਂ ਵੱਧ ਇਲਾਕੇ ਦੇ ਰਹਿਣ ਵਾਲੇ ਲੋਕ ਸੜਕ ਤੇ ਸਥਿਤ ਮਨਜੀਤ ਮੈਡੀਕਲ ਹਾਲ 'ਤੇ ਆਏ ਉਸ ਵਕਤ ਦੁਕਾਨ ਦਾ ਮਾਲਕ ਵੀ ਉੱਥੇ ਬੈਠਾ ਸੀ। ਇਨ੍ਹਾਂ ਲੋਕਾਂ ਦਾ ਕਹਿਣਾ ਸੀ ਕਿ ਕਾਰਾ ਬਾਰਾ ਰੋਡ ਦੇ ਰਹਿਣ ਸਾਹਿਲ ਠਾਕੁਰ ਉਰਫ ਸ਼ੈਪੀ ਨੇ ਅੱਜ ਸਵੇਰੇ ਹੀ ਕੈਮਿਸਟ ਤੋਂ ਦਵਾਈ ਲਈ ਸੀ ਅਤੇ ਦਵਾਈ ਖਾਣ ਤੋਂ ਬਾਅਦ ਉਸਦੀ ਹਾਲਤ ਵਿਗੜ ਗਈ ਅਤੇ ਕੁਝ ਦੇਰ ਬਾਅਦ ਹੀ ਉਹ ਦਮ ਤੋੜ ਗਿਆ। ਉਨ੍ਹਾਂ ਦੱਸਿਆ ਕਿ ਕੈਮਿਸਟ ਵਲੋਂ ਉਸ ਨੂੰ ਨਸ਼ੇ ਦੀ ਦਵਾਈ ਦਿੱਤੀ ਗਈ ਹੈ, ਜਿਸ ਕਾਰਨ ਉਸਦੀ ਮੌਤ ਹੋਈ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵਲੋਂ ਕੈਮਿਸਟ 'ਤੇ ਨਸ਼ੀਲੀਆਂ ਦਵਾਈਆਂ ਵੇਚਣ ਦਾ ਵੀ ਦੋਸ਼ ਲਗਾਇਆ ਗਿਆ। ਸੂਚਨਾ ਮਿਲਦਿਆਂ ਡੀ.ਸੀ.ਪੀ. ਆਲਮ ਵਿਜੇ ਸਿੰਘ ਅਤੇ ਏ.ਸੀ.ਪੀ. ਕਿੱਕਰ ਸਿੰਘ ਮੌਕੇ 'ਤੇ ਪਹੁੰਚੇ ਅਤੇ ਉਨਾਂ ਨੇ ਲੋਕਾਂ ਨੂੰ ਸ਼ਾਂਤ ਕੀਤਾ। ਏ.ਸੀ.ਪੀ. ਕਿੱਕਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਵਲੋਂ ਹਾਲ ਦੀ ਘੜੀ ਮ੍ਰਿਤਕ ਨੌਜਵਾਨ ਸਾਹਿਲ ਠਾਕੁਰ ਉਰਫ ਸ਼ੈਪੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਉਸਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਵੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ। ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵਲੋਂ ਹਾਲ ਦੀ ਘੜੀ ਕੈਮਿਸਟ ਨੂੰ ਹਿਰਾਸਤ ਵਿਚ ਲੈ ਕੇ ਉਸ ਪਾਸੋਂ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਕੈਮਿਸਟ ਤੋਂ ਦਵਾਈ ਖਾਣ ਨਾਲ ਨੌਜਵਾਨ ਦੀ ਸ਼ੱਕੀ ਹਾਲਤ ਚ ਮੌਤ, ਰੋਹ ਚ ਆਏ ਲੋਕਾਂ ਨੇ ਕੈਮਿਸਟ ਦੀ ਕੀਤੀ ਕੁੱਟਮਾਰ
ਲੁਧਿਆਣਾ, 15 ਅਕਤੂਬਰ (ਪਰਮਿੰਦਰ ਸਿੰਘ ਆਹੂਜਾ) - ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਰਾਬਾਰਾ ਰੋਡ 'ਤੇ ਅੱਜ ਦੁਪਹਿਰ...
ਅਜੀਤ ਡੈਸਕ
15-10-2026