15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅਜਨਾਲਾ ਇਲਾਕੇ ’ਚੋਂ 13 ਪਿਸਤੌਲ, 2 ਹੈਂਡ ਗ੍ਰਨੇਡ ਤੇ ਇਕ ਓਜੀ ਗੰਨ ਬਰਾਮਦ, 5 ਗ੍ਰਿਫ਼ਤਾਰ

ਅਜਨਾਲਾ (ਅੰਮ੍ਰਿਤਸਰ), 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) ਸੀ.ਆਈ. ( ਕਾਊਂਟਰ ਇੰਟੈਲੀਜੈਂਸ) ਅੰਮ੍ਰਿਤਸਰ ਦੀ ਆਪ੍ਰੇਸ਼ਨ ਟੀਮ...

ਅਜੀਤ ਡੈਸਕ 15-10-2026

ਅਜਨਾਲਾ (ਅੰਮ੍ਰਿਤਸਰ), 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) ਸੀ.ਆਈ. ( ਕਾਊਂਟਰ ਇੰਟੈਲੀਜੈਂਸ) ਅੰਮ੍ਰਿਤਸਰ ਦੀ ਆਪ੍ਰੇਸ਼ਨ ਟੀਮ ਵਲੋਂ ਥਾਣਾ ਅਜਨਾਲਾ ਦੇ ਖੇਤਰ ਵਿਚ ਕਾਰਵਾਈ ਕਰਦਿਆਂ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ ’ਚੋਂ 13 ਪਿਸਤੌਲ, ਦੋ ਹੈਂਡ ਗ੍ਰਨੇਡ ਅਤੇ ਇਕ ਓ.ਜੀ ਗੰਨ ਬਰਾਮਦ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਵੀਨੂੰ, ਅੰਮ੍ਰਿਤਪਾਲ ਸਿੰਘ, ਗੌਰਵ ਮਸੀਹ, ਗੁਰਪ੍ਰੀਤ ਸਿੰਘ ਅਤੇ ਜਸਕਰਨ ਸਿੰਘ ਵਜੋਂ ਹੋਈ ਹੈ। ਪੁਲਿਸ ਵਲੋਂ ਇਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਪਰਵਿੰਦਰ ਝੋਟਾ ਕਤਲ ਮਾਮਲਾ - ਇਨਸਾਫ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੱਢਿਆ ਗਿਆ ਕੈਂਡਲ ਮਾਰਚ ਅਗਲੀ ਖ਼ਬਰ ਪਰਵਿੰਦਰ ਝੋਟਾ ਕਤਲ ਦੇ ਰੋਸ ਵਜੋਂ ਕਾਂਗਰਸ ਵਲੋਂ ਡੈਨੀ ਬੰਡਾਲਾ ਦੀ ਅਗਵਾਈ ਹੇਠ ਪੁਤਲਾ ਫੂਕ ਪ੍ਰਦਰਸ਼ਨ