16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਹਲਵਾਰਾ ਹਵਾਈ ਅੱਡੇ ’ਤੇ ਏਅਰਪੋਰਟ ਅਥਾਰਟੀ ਦੀ ਮੀਟਿੰਗ

ਜਗਰਾਉਂ (ਹਲਵਾਰਾ), 16 ਅਕਤੂਬਰ (ਕੁਲਦੀਪ ਸਿੰਘ ਲੋਹਟ)- ਹਲਵਾਰਾ ਹਵਾਈ ਅੱਡੇ ਦੇ ਸ਼ੁਰੂ ਹੋਣ ਤੋਂ ਬਾਅਦ ਪਹਿਲੀ ਵਾਰ ਏਅਰਪੋਰਟ ਅਥਾਰਟੀ...

ਅਜੀਤ ਡੈਸਕ 16-10-2026

ਜਗਰਾਉਂ (ਹਲਵਾਰਾ), 16 ਅਕਤੂਬਰ (ਕੁਲਦੀਪ ਸਿੰਘ ਲੋਹਟ)- ਹਲਵਾਰਾ ਹਵਾਈ ਅੱਡੇ ਦੇ ਸ਼ੁਰੂ ਹੋਣ ਤੋਂ ਬਾਅਦ ਪਹਿਲੀ ਵਾਰ ਏਅਰਪੋਰਟ ਅਥਾਰਟੀ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਹਲਵਾਰਾ ਏਅਰਪੋਰਟ ਅਥਾਰਟੀ ਦੇ ਚੇਅਰਮੈਨ ਡਾ.ਅਮਰ ਸਿੰਘ ਨੇ ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਇਸ ਮੀਟਿੰਗ ਦੌਰਾਨ ਹਵਾਈ ਅੱਡੇ ’ਤੇ ਆਉਣ ਵਾਲੇ ਯਾਤਰੀਆਂ ਦੀਆਂ ਸਹੂਲਤਾਂ ਅਤੇ ਏਅਰਪੋਰਟ ਟਰਮੀਨਲ ਨਾਲ ਸਬੰਧਤ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਬੈਠਕ ਵਿਚ ਯਾਤਰੀਆਂ ਨੂੰ ਦਰਪੇਸ਼ ਮੁਸ਼ਕਲਾਂ ਅਤੇ ਟਰਮੀਨਲ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕਰਕੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਬਾਰੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ’ਤੇ ਯਾਤਰੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਦੇ ਮੱਦੇਨਜ਼ਰ ਇਹ ਪਲੇਠੀ ਅਤੇ ਅਹਿਮ ਮੀਟਿੰਗ ਹੋਵੇਗੀ।

ਪਿਛਲੀ ਖ਼ਬਰ ਦਿਲਜੀਤ ਦੋਸਾਂਝ ਦੇ ਪਿੰਡ 'ਚ ਇਤਰਾਜ਼ਯੋਗ ਨਾਅਰੇ ਲਿਖਣ ਵਾਲੇ ਤਿੰਨ ਸ਼ੱਕੀ ਗ੍ਰਿਫ਼ਤਾਰ ਅਗਲੀ ਖ਼ਬਰ ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰਤਾ ਜਾਰੀ