ਜਲੰਧਰ, 16 ਅਕਤੂਬਰ (ਦਵਿੰਦਰ)- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਔਰਾ ਇੰਡੀਆ ਟੂਰ ਤੋਂ ਪਹਿਲਾਂ, ਉਨ੍ਹਾਂ ਦੇ ਪਿੰਡ ਦੋਸਾਂਝ ਕਲਾਂ ਵਿਚ ਕੁੱਝ ਲੋਕਾਂ ਨੇ ਇਕ ਘਰ ਦੀ ਕੰਧ 'ਤੇ ਇਤਰਾਜ਼ਯੋਗ ਨਾਅਰੇ ਲਿਖੇ ਸਨ। ਪੁਲਿਸ ਨੇ ਇਸ ਮਾਮਲੇ ਵਿਚ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਦੋਸ਼ੀਆਂ ਦੀ ਪਛਾਣ ਲਵਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਅਤੇ ਸ਼ਗਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਦੋਸ਼ੀਆਂ ਨੇ ਦਿਲਜੀਤ ਦੋਸਾਂਝ ਦੇ ਗੁਆਂਢੀ ਦੇ ਘਰ 'ਤੇ ਇਤਰਾਜ਼ਯੋਗ ਨਾਅਰੇ ਲਿਖੇ ਸਨ।