16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਆਪ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਜਥੇਦਾਰ...

ਅਜੀਤ ਡੈਸਕ 16-10-2026

ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਵਲੋਂ ਆਦੇਸ਼ ਜਾਰੀ ਕਰਕੇ ਆਮ ਆਦਮੀ ਪਾਰਟੀ ਦੇ ਹਲਕਾ ਪਾਇਲ (ਲੁਧਿਆਣਾ) ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਉਨ੍ਹਾਂ ਵਲੋਂ ਪਿਛਲੇ ਦਿਨੀਂ ਜਥੇਦਾਰ ਅਤੇ ਸਿੱਖ ਸੰਸਥਾਵਾਂ ਬਾਰੇ ਕੀਤੀਆਂ ਅਪਮਾਨਜਨਕ ਟਿੱਪਣੀਆਂ ਲਈ ਤਨਖ਼ਾਹੀਆ ਕਰਾਰ ਦਿੱਤਾ ਗਿਆ। ਇਸ ਮੌਕੇ ਸੰਗਤਾਂ ਨੂੰ ਉਕਤ ਵਿਧਾਇਕ ਨਾਲ ਸਾਂਝ ਰੱਖਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ ਗਿਆ। 

ਇਸ ਦੌਰਾਨ ਸਿੱਖ ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਤੇ ਸਿੱਖੀ ਵਿਰੋਧੀ ਪ੍ਰਚਾਰ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਿਆਈ ਨੂੰ ਚੁਨੌਤੀ ਦੇਣ ਦੇ ਦੋਸ਼ ਤਹਿਤ ਉਸ ਤੇ ਪ੍ਰਚਾਰ ਅਤੇ ਕੀਰਤਨ ਕਰਨ ਤੇ ਰੋਕ ਲਾਉਣ ਦਾ ਆਦੇਸ਼ ਜਾਰੀ ਕੀਤਾ ਗਿਆ।

ਇਸ ਦੇ ਨਾਲ ਹੀ ਜਥੇਦਾਰ ਗੜਗੱਜ ਵਲੋਂ ਪਿਛਲੇ ਦਿਨੀਂ ਨਸ਼ੇ ਦੇ ਸੌਦਾਗਰਾਂ ਦਾ ਵਿਰੋਧ ਕਰਦਿਆਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਸਹਿਯੋਗ ਦੇਣ ਦਾ ਵੀ ਸੰਗਤਾਂ ਨੂੰ ਆਦੇਸ਼ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਨਸ਼ੇ ਨੂੰ ਮੁੱਢੋਂ ਖ਼ਤਮ ਕਰਨ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਜਥੇਦਾਰ ਟੇਕ ਸਿੰਘ ਧਨੌਲਾ, ਸਿੰਘ ਸਾਹਿਬ ਗਿਆਨੀ ਪਰਵਿੰਦਰ ਪਾਲ ਸਿੰਘ ਸਮੇਤ ਹੋਰ ਸਿੰਘ ਸਾਹਿਬਾਨ ਵੀ ਮੌਜੂਦ ਸਨ।

ਪਿਛਲੀ ਖ਼ਬਰ ਔਜਲਾ, ਵੇਰਕਾ ਤੇ ਡੈਨੀ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਨਾਲ ਹਮਦਰਦੀ ਪ੍ਰਗਟ ਅਗਲੀ ਖ਼ਬਰ ਪਤੀ ਨੇ ਪਤਨੀ ਦਾ ਕੁਹਾੜੀ ਮਾਰ ਕੇ ਕੀਤਾ ਕਤਲ, ਬਾਅਦ 'ਚ ਖ਼ੁਦ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ