16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਲਾਲ ਕ੍ਰਿਸ਼ਨ ਅਡਵਾਨੀ ਹਸਪਤਾਲ ’ਚ ਦਾਖਲ, ਛਾਤੀ ’ਚ ਇਨਫੈਕਸ਼ਨ ਦੀ ਸ਼ਿਕਾਇਤ

ਨਵੀਂ ਦਿੱਲੀ, 16 ਅਕਤੂਬਰ (ਇੰਟ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ...

ਅਜੀਤ ਡੈਸਕ 16-10-2026

ਨਵੀਂ ਦਿੱਲੀ, 16 ਅਕਤੂਬਰ (ਇੰਟ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਅਤੇ ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਸਿਹਤ ਸਬੰਧੀ ਸਮੱਸਿਆਵਾਂ ਕਾਰਨ ਦਿੱਲੀ ਦੇ ਅਪੋਲੋ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਦੇ ਸੂਤਰਾਂ ਅਨੁਸਾਰ, 98 ਸਾਲਾ ਅਡਵਾਨੀ ਨੂੰ ਛਾਤੀ ਵਿਚ ਇਨਫੈਕਸ਼ਨ ਦੀ ਸ਼ਿਕਾਇਤ ਅਤੇ ਉਮਰ ਨਾਲ ਜੁੜੀਆਂ ਸਿਹਤ ਸਮੱਸਿਆਵਾਂ ਦੇ ਮੱਦੇਨਜ਼ਰ ਹਸਪਤਾਲ ਲਿਆਂਦਾ ਗਿਆ।

ਉਨ੍ਹਾਂ ਦੀ ਸਿਹਤ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ। ਜ਼ਿਕਰਯੋਗ ਹੈ ਕਿ ਲਾਲ ਕ੍ਰਿਸ਼ਨ ਅਡਵਾਨੀ ਭਾਜਪਾ ਦੇ ਸਭ ਤੋਂ ਸੀਨੀਅਰ ਆਗੂਆਂ ਵਿਚੋਂ ਇਕ ਹਨ। ਉਨ੍ਹਾਂ ਨੇ ਦੇਸ਼ ਦੀ ਰਾਜਨੀਤੀ ਵਿਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਉਪ ਪ੍ਰਧਾਨ ਮੰਤਰੀ ਵਜੋਂ ਵੀ ਸੇਵਾਵਾਂ ਦਿੱਤੀਆਂ ਹਨ।

ਪਿਛਲੀ ਖ਼ਬਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦਾ ਲਿਆ ਸਖ਼ਤ ਨੋਟਿਸ ਅਗਲੀ ਖ਼ਬਰ ਕਾਰ-ਮੋਟਰਸਾਈਕਲ ਦੀ ਆਪਸੀ ਟੱਕਰ ਵਿਚ ਦੋ ਦੀ ਮੌਤ