17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਕਾਂਗਰਸ ਨਾਲ ਸੰਬੰਧਿਤ ਪ੍ਰਮੁੱਖ ਆਗੂ ਦ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਕਪੂਰਥਲਾ, 17 ਅਕਤੂਬਰ (ਅਮਰਜੀਤ ਕੋਮਲ)-ਕਾਂਗਰਸ ਨਾਲ ਸੰਬੰਧਿਤ ਪ੍ਰਮੁੱਖ ਆਗੂ ਤੇ ਕਿਸਾਨ ਸਮਰਥਕ ਨਗਰ ਕੌਂਸਲ ਕਪੂਰਥਲਾ ਦੇ ਸਾਬਕਾ ਉਪ ਪ੍ਰਧਾਨ ਦਵਿੰਦਰਪਾਲ ਸਿੰਘ (ਹੰਸਪਾਲ ਰੰਗਾ), ਜ਼ਿਲ੍ਹਾ ਯੋਜਨਾ ਕਮੇਟੀ ਕਪੂਰਥਲਾ ਦੇ ਸਾਬਕਾ ਚੇਅਰਮੈਨ ਅਨੂਪ ਕਲਹਣ, ਉੱਘੇ ਉਦਯੋਗਪਤੀ ਤਰਲੋਚਨ ਸਿੰਘ ਧਿੰਜਣ ਤੇ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਸ.ਐਸ. ਵਾਲੀਆ ਨੇ ਅੱਜ ਕਾਂਗਰਸ ਨੂੰ ਛੱਡ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ।

ਅਜੀਤ ਡੈਸਕ 17-10-2026

ਕਪੂਰਥਲਾ, 17 ਅਕਤੂਬਰ (ਅਮਰਜੀਤ ਕੋਮਲ)-ਕਾਂਗਰਸ ਨਾਲ ਸੰਬੰਧਿਤ ਪ੍ਰਮੁੱਖ ਆਗੂ ਤੇ ਕਿਸਾਨ ਸਮਰਥਕ ਨਗਰ ਕੌਂਸਲ ਕਪੂਰਥਲਾ ਦੇ ਸਾਬਕਾ ਉਪ ਪ੍ਰਧਾਨ ਦਵਿੰਦਰਪਾਲ ਸਿੰਘ (ਹੰਸਪਾਲ ਰੰਗਾ), ਜ਼ਿਲ੍ਹਾ ਯੋਜਨਾ ਕਮੇਟੀ ਕਪੂਰਥਲਾ ਦੇ ਸਾਬਕਾ ਚੇਅਰਮੈਨ ਅਨੂਪ ਕਲਹਣ, ਉੱਘੇ ਉਦਯੋਗਪਤੀ ਤਰਲੋਚਨ ਸਿੰਘ ਧਿੰਜਣ ਤੇ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਸ.ਐਸ. ਵਾਲੀਆ ਨੇ ਅੱਜ ਕਾਂਗਰਸ ਨੂੰ  ਛੱਡ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ । ਇਸ ਮੌਕੇ ਵਿੱਤ ਮੰਤਰੀ ਨੂੰ ਦਵਿੰਦਰਪਾਲ ਸਿੰਘ, ਅਨੂਪ ਕਲਹਣ, ਤਰਲੋਚਨ ਸਿੰਘ ਧਿੰਜਨ ਤੇ ਐਡਵੋਕੇਟ ਐਸ.ਐਸ. ਵਾਲੀਆ ਦਾ ਮੂੰਹ ਮਿੱਠਾ ਕਰਵਾਇਆ ਤੇ ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ । ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਦਵਿੰਦਰਪਾਲ ਸਿੰਘ ਰੰਗਾ ਨੇ ਕਿਹਾ ਕਿ ਪਾਰਟੀ ਵਲੋਂ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ  ਸੌਂਪੀ ਜਾਵੇਗੀ ਉਹ ਉਸਨੂੰ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਂਦਿਆਂ ਕਪੂਰਥਲਾ ਵਿਧਾਨ ਸਭਾ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ ਤਾਂ ਜੋ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਨਗਰ ਨਿਗਮ ਦੇ ਸਾਬਕਾ ਮੇਅਰ ਨਰਿੰਦਰ ਸਿੰਘ ਮਨਸੂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ ।

ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਅਮਿਤੋਜ ਮਾਨ ਵਲੋਂ ਦੌਰਾ-ਕਿਸਾਨਾਂ ਨੂੰ ਮਿਲੇ ਅਗਲੀ ਖ਼ਬਰ ਪਰਵਿੰਦਰ ਝੋਟਾ ਹੱਤਿਆਕਾਂਡ- ਧਰਨਾ 5ਵੇਂ ਦਿਨ ਵੀ ਜਾਰੀ, ਹਜ਼ਾਰਾਂ ਲੋਕ ਪਹੁੰਚੇ