17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਾਗਾਲੈਂਡ ਦੇ ਰਾਜਪਾਲ ਨੰਦ ਕਿਸ਼ੋਰ ਯਾਦਵ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ ਤਖ਼ਤ ਸ਼੍ਰੀ ਹਰਿਮੰਦਿਰ ਜੀ ਪਟਨਾ ਸਾਹਿਬ ਵਿਚ ਮੱਥਾ ਟੇਕਿਆ

ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਨਾਗਾਲੈਂਡ ਦੇ ਰਾਜਪਾਲ ਨੰਦ ਕਿਸ਼ੋਰ ਯਾਦਵ...

ਅਜੀਤ ਡੈਸਕ 17-10-2026

ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਨਾਗਾਲੈਂਡ ਦੇ ਰਾਜਪਾਲ ਨੰਦ ਕਿਸ਼ੋਰ ਯਾਦਵ ਨੇ ਦਸ਼ਮੇਸ਼ ਪਿਤਾ ਸਰਬੰਸਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਅਸਥਾਨ ਤਖ਼ਤ ਸ਼੍ਰੀ ਹਰਿਮੰਦਿਰ ਜੀ ਪਟਨਾ ਸਾਹਿਬ ਵਿਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਦੌਰਾਨ ਉਨ੍ਹਾਂ ਨੇ ਇਤਿਹਾਸਕ ਨਿਸ਼ਾਨੀਆਂ ਦੇ ਦਰਸ਼ਨ ਅਤੇ ਗੁਰੂ ਘਰ ਦੀ ਧਾਰਮਿਕ ਪਰੰਪਰਾ ਦੇ ਪ੍ਰਤੀ ਆਪਣੀ ਸ਼ਰਧਾ ਪ੍ਰਗਟ ਕਰਦਿਆ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕੇਵਲ ਸਿੱਖ ਸਮਾਜ ਦੀ ਆਸਥਾ ਦਾ ਕੇਂਦਰ ਹੀ ਨਹੀਂ, ਬਿਲਕੁਲ ਤਿਆਗ, ਤਪਸਿਆ, ਮਨੁੱਖਤਾ, ਸੇਵਾ ਅਤੇ ਸਰਬਧਰਮ ਸਦਭਾਵ ਦੀ ਮਹਾਨ ਵਿਰਾਸਤ ਦਾ ਪ੍ਰਤੀਕ ਹੈ।

ਇੱਥੇ ਨਤਮਸਤਕ ਹੋ ਕੇ ਹਰ ਸ਼ਰਧਾਲੂ ਗੁਰੂ ਸਾਹਿਬ ਦੇ ਆਦਰਸ਼ਾਂ ਤੋਂ ਪ੍ਰੇਰਿਤ ਹੁੰਦਾ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਉਪ ਪ੍ਰਧਾਨ ਗੁਰਵਿੰਦਰ ਸਿੰਘ ਵਲੋਂ ਰਾਜਪਾਲ ਨੰਦ ਕਿਸ਼ੋਰ ਯਾਦਵ ਦਾ ਸਨਮਾਨ ਕੀਤਾ।

ਪਿਛਲੀ ਖ਼ਬਰ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ ਅਗਲੀ ਖ਼ਬਰ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਪੰਚਾਇਤ ਦੀ ਕਾਰਵਾਈ, ਰੇਹੜੀਆਂ ਹਟਾਈਆਂ