ਸਨੌਰ (ਪਟਿਆਲਾ), 17 ਅਕਤੂਬਰ (ਗੀਤਵਿੰਦਰ ਸਿੰਘ ਸੋਖਲ)- ਪੰਜਾਬ ਦੀ ਸਿਆਸਤ ਨਾਲ ਜੁੜੀ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਲੋਂ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਨਾਲ ਸਬੰਧਤ ਇਕ ਸ਼ਿਕਾਇਤ ’ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਦਫ਼ਤਰ ਮੁੱਖ ਚੋਣ ਅਧਿਕਾਰੀ, ਪੰਜਾਬ ਵਲੋਂ 16 ਅਕਤੂਬਰ 2026 ਨੂੰ ਜਾਰੀ ਪੱਤਰ ਅਨੁਸਾਰ, ਸ਼ਿਕਾਇਤਕਰਤਾ ਜ਼ਿਲ੍ਹਾ ਪਟਿਆਲਾ ਅਧੀਨ ਹਲਕਾ ਸਨੌਰ ਤੋਂ ਜਨ ਜਨਵਾਦੀ ਪਾਰਟੀ ਦੇ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਵਲੋਂ 9 ਅਕਤੂਬਰ 2026 ਨੂੰ ਇਕ ਸ਼ਿਕਾਇਤ ਦਿੱਤੀ ਗਈ ਸੀ।
ਪੱਤਰ ਵਿਚ ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਲੋਂ ਧਾਰਮਿਕ ਸਥਾਨਾਂ, ਬਿਜਲੀ ਖੰਭਿਆਂ ਅਤੇ ਸਰਕਾਰੀ ਕੰਧਾਂ ’ਤੇ ਲਗਾਏ ਗਏ ਗੈਰ-ਕਾਨੂੰਨੀ ਫਲੈਕਸਾਂ ਨਾਲ ਸਬੰਧਤ ਮਾਮਲਾ ਉਠਾਇਆ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਲੋਂ ਸਬੰਧਤ ਅਧਿਕਾਰੀ ਨੂੰ ਸ਼ਿਕਾਇਤ ’ਤੇ ਬਣਦੀ ਕਾਰਵਾਈ ਕਰਨ ਅਤੇ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ।