18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੈਂਕੜੇ ਪਰਿਵਾਰ ਰਵਾਇਤੀ ਪਾਰਟੀਆਂ ਛੱਡ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਚ ਸ਼ਾਮਿਲ

ਚੋਗਾਵਾਂ/ਅੰਮ੍ਰਿਤਸਰ, 18 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਚਵਿੰਡਾ ਖ਼ੁਰਦ ਵਿਖੇ ‘ਅਕਾਲੀ ਦਲ...

ਅਜੀਤ ਡੈਸਕ 18-10-2026

ਚੋਗਾਵਾਂ/ਅੰਮ੍ਰਿਤਸਰ, 18 ਅਕਤੂਬਰ (ਗੁਰਵਿੰਦਰ ਸਿੰਘ ਕਲਸੀ) - ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਚਵਿੰਡਾ ਖ਼ੁਰਦ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਐਨ.ਆਰ.ਆਈ.  ਜੁਗਰਾਜ ਸਿੰਘ ਦੀ ਪ੍ਰੇਰਨਾ ਸਦਕਾ ਸੈਂਕੜੇ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਨਿੱਜਰ ਪਰਿਵਾਰ ਦੇ ਗ੍ਰਹਿ ਵਿਖੇ ਕਰਵਾਏ ਸਮਾਗਮ ਦੌਰਾਨ ਸ਼ਾਮਿਲ ਹੋਣ ਵਾਲੇ  ਪਰਿਵਾਰਾਂ ਨੂੰ ਹਲਕਾ ਰਾਜਾਸਾਂਸੀ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਨੇ ਸਨਮਾਨਿਤ ਕੀਤਾ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆ ਦਲਜੀਤ ਸਿੰਘ ਮਿਆਦੀਆ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਝੂਠੇ ਲਾਰਿਆਂ ਤੋਂ ਜਨਤਾ ਪੂਰੀ ਤਰ੍ਹਾਂ ਅੱਕ ਚੁੱਕੀ ਹੈ। ਲੋਕ ਹੁਣ ਪੰਜਾਬ ਦੇ ਹੱਕਾਂ ਦੀ ਰਾਖੀ ਅਤੇ ਸੁਨਹਿਰੀ ਭਵਿੱਖ ਲਈ ‘ਅਕਾਲੀ ਦਲ ਵਾਰਸ ਪੰਜਾਬ ਦੇ’ ਦੀ ਸੋਚ ਅਤੇ ਲਹਿਰ ਨਾਲ ਚੱਟਾਨ ਵਾਂਗ ਜੁੜ ਰਹੇ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਪਰਿਵਾਰ ਅਤੇ ਮੈਂਬਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।
ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੇ ਵੀ ਹਲਕਾ ਇੰਚਾਰਜ ਨੂੰ ਭਰੋਸਾ ਦਿੱਤਾ ਕਿ  ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ।

ਪਿਛਲੀ ਖ਼ਬਰ ਜਲੰਧਰ - ਐਨ.ਆਈ.ਏ. ਵਲੋਂ ਗੜ੍ਹਾ ਦੇ ਹਰਦਿਆਲ ਨਗਰ ਇਲਾਕੇ ਚ ਛਾਪੇਮਾਰੀ ਅਗਲੀ ਖ਼ਬਰ ਵੇਦਾਂਤਾ ਦਿੱਲੀ ਹਾਫ ਮੈਰਾਥਨ ਚ ਦੇਸ਼ ਭਰ ਅਤੇ ਦੁਨੀਆ ਭਰ ਤੋਂ 40,000 ਲੋਕਾਂ ਨੇ ਲਿਆ ਹਿੱਸਾ - ਰੇਖਾ ਗੁਪਤਾ