19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਭੁਲੱਥ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵਲੋਂ ਪ੍ਰਦਰਸ਼ਨ

ਭੁਲੱਥ (ਕਪੂਰਥਲਾ), 19 ਅਕਤੂਬਰ (ਮੇਹਰ ਚੰਦ ਸਿੱਧੂ) - ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵਲੋਂ ਲਾਹਨਤ ਪੱਤਰ ਦਿੰਦਿਆਂ...

ਅਜੀਤ ਡੈਸਕ 19-10-2026

ਭੁਲੱਥ (ਕਪੂਰਥਲਾ), 19 ਅਕਤੂਬਰ (ਮੇਹਰ ਚੰਦ ਸਿੱਧੂ) - ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਦੇ ਹੋਏ ਕਤਲ ਨੂੰ ਲੈ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵਲੋਂ ਲਾਹਨਤ ਪੱਤਰ ਦਿੰਦਿਆਂ ਭੁਲੱਥ ਵਿਖੇ ਆਪ ਆਗੂ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ । ਸੰਬੋਧਨ ਕਰਦਿਆਂ ਬਾਈ ਨਛੱਤਰ ਸਿੰਘ ਵਾਰਿਸ ਪੰਜਾਬ ਨੇ ਕਿਹਾ ਕਿ ਪੰਜਾਬ ਅੰਦਰ ਲਾ ਐਂਡ ਆਰਡਰ ਦੀ ਸਥਿਤੀ ਖਰਾਬ ਹੋ ਚੁੱਕੀ ਹੈ, ਜਿਸ ਕਰਕੇ ਖਰਾਬੀ ਸਿਸਟਮ ਅੰਦਰ ਹੈ, ਸੂਬਾ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਹੈ, ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਗੋਲੀਆਂ ਮਾਰ ਕੇ ਕਤਲ ਕੀਤਾ ਜਾ ਰਿਹਾ ਹੈ, ਦਫ਼ਤਰ ਅੰਦਰ ਲੋਕਾਂ ਦੇ ਕੰਮ ਨਹੀਂ ਹੋ ਰਹੇ, ਪੁਲਿਸ ਥਾਣਿਆਂ ਅੰਦਰ ਆਮ ਲੋਕਾਂ ਨੂੰ ਇਨਸਾਫ਼ ਨਹੀਂ ਮਿਲਦ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਲੋਕਾਂ ਨੂੰ ਲਾਮਬੰਦ ਕਰਕੇ ਪਾਰਟੀ ਸਿਧਾਂਤਾਂ ਨਾਲ ਜੋੜਿਆ ਜਾਵੇਗਾ। 

ਪਿਛਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਲਈ ਪਿੰਡਾਂ ਦੇ ਸਰਪੰਚਾਂ ਨੂੰ ਮਿਲਿਆ ਜਾਵੇਗਾ - ਭਾਨਾ ਸਿੱਧੂ ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਵਲੋਂ ਅਮਿਤ ਸ਼ਾਹ ਨੂੰ ਪੱਤਰ ਲਿਖ ਪਰਵਿੰਦਰ ਝੋਟਾ ਹੱਤਿਆਕਾਂਡ ਨੂੰ ਲੈ ਕੇ ਨਿਰਪੱਖ ਸੀ.ਬੀ.ਆਈ. ਜਾਂਚ...