20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਡੇਰਾਬੱਸੀ ਵਿਚ ਧੂਮਧਾਮ ਨਾਲ ਮਨਾਇਆ ਦੁਸ਼ਹਿਰੇ ਦਾ ਤਿਉਹਾਰ- ਵਿਧਾਇਕ ਰੰਧਾਵਾ ਨੇ ਕੀਤਾ ਰਾਵਣ ਦਹਨ

ਡੇਰਾਬੱਸੀ, 20 ਅਕਤੂਬਰ (ਗੁਰਮੀਤ ਸਿੰਘ)-ਹਲਕਾ ਡੇਰਾਬੱਸੀ ਵਿੱਚ ਦੁਸ਼ਹਿਰੇ ਦਾ ਤਿਉਹਾਰ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਡੇਰਾਬੱਸੀ ਦੇ ਰਾਮਲੀਲਾ ਮੈਦਾਨ ਸਮੇਤ ਗੁਲਾਬਗੜ੍ਹ ਰੋਡ ’ਤੇ ਦੁਸਹਿਰੇ ਦੇ ਸਮਾਗਮ ਕਰਵਾਏ ...

ਅਜੀਤ ਡੈਸਕ 20-10-2026

ਡੇਰਾਬੱਸੀ, 20 ਅਕਤੂਬਰ (ਗੁਰਮੀਤ ਸਿੰਘ)-ਹਲਕਾ ਡੇਰਾਬੱਸੀ ਵਿੱਚ ਦੁਸ਼ਹਿਰੇ ਦਾ ਤਿਉਹਾਰ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਡੇਰਾਬੱਸੀ ਦੇ ਰਾਮਲੀਲਾ ਮੈਦਾਨ ਸਮੇਤ ਗੁਲਾਬਗੜ੍ਹ ਰੋਡ ’ਤੇ ਦੁਸਹਿਰੇ ਦੇ ਸਮਾਗਮ ਕਰਵਾਏ ਗਏ। ਮੁੱਖ ਸਮਾਗਮ ਵਿਚ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸ਼ਿਰਕਤ ਕਰਦਿਆਂ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲਿਆਂ ਨੂੰ ਅਗਨ ਭੇਟ ਕੀਤਾ। ਇਸ ਮੌਕੇ ਪੰਜਾਬੀ ਗਾਇਕ ਜੈਲੀ ਦੀ ਪੇਸ਼ਕਾਰੀ ਨੇ ਸਮਾਗਮ ਵਿੱਚ ਰੰਗ ਬੰਨ੍ਹਿਆ। ਉਨ੍ਹਾਂ ਦੇ ਗੀਤਾਂ ’ਤੇ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਰਾਵਣ ਦਹਨ ਦੌਰਾਨ ਮੈਦਾਨ ‘ਜੈ ਸ੍ਰੀ ਰਾਮ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ। 

ਪਿਛਲੀ ਖ਼ਬਰ ਮੁਕਤਸਰ ਸਾਹਿਬ ਵਿਖੇ ਦੁਸਹਿਰਾ ਧੂਮ ਧਾਮ ਨਾਲ ਮਨਾਇਆ ਅਗਲੀ ਖ਼ਬਰ ਕਸਬਾ ਸੜੋਆ ਵਿਖੇ ਅੱਜ ਦੁਸਿਹਰਾ ਉਤਸ਼ਵ ਬੜੀ ਧੂਮ ਧਾਮ ਨਾਲ ਮਨਾਇਆ ਗਿਆ