ਮਾਨਸਾ, 20 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ 21 ਅਕਤੂਬਰ ਨੂੰ ਦੁਪਹਿਰ 12 ਵਜੇ ਸਥਾਨਕ ਤਿੰਨਕੋਨੀ ਕੋਲ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਇਨਸਾਫ਼ ਲਈ ਚੱਲ ਰਹੇ ਧਰਨੇ ’ਚ ਸ਼ਿਰਕਤ ਕਰਨਗੇ।
ਸੀਨੀਅਰ ਕਾਂਗਰਸ ਆਗੂ ਮਨਜੀਤ ਸਿੰਘ ਝਲਬੂਟੀ ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ: ਬਾਜਵਾ ਝੋਟੇ ਦੇ ਪਿਤਾ ਭੀਮ ਸਿੰਘ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਵੀ ਕਰਨਗੇ। ਉਨ੍ਹਾਂ ਦੱਸਿਆ ਕਿ ਵਿਰੋਧੀ ਦੇ ਨੇਤਾ ਬਾਜਵਾ ਆਉਂਦੇ ਪੰਜਾਬ ਵਿਧਾਨ ਸਭਾ ਸੈਸ਼ਨ ’ਚ ਵੀ ਇਸ ਮੁੱਦੇ ਨੂੰ ਧੜੱਲੇ ਨਾਲ ਉਠਾਉਣਗੇ।