21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਬਿਜਲੀ ਕਾਮੇ ਆਪਣੀਆਂ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਦੋ ਦਿਨ ਦੀ ਸਮੂਹਿਕ ਛੁੱਟੀ ’ਤੇ ਗਏ

ਮਜੀਠਾ/ ਅੰਮ੍ਰਿਤਸਰ, 21 ਅਕਤੂਬਰ (ਜਗਤਾਰ ਸਿੰਘ ਸਹਿਮੀ )-ਟੈਕਨੀਕਲ ਸਰਵਿਸਜ਼ ਯੂਨੀਅਨ (ਭੰਗਲ) ਅਤੇ ਟੈਕਨੀਕਲ ਸਰਵਿਸਜ਼ ਯੂਨੀਅਨ (ਖੰਨਾ) ਦੇ ਸੱਦੇ ਤੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਦੇ ਵਿਰੁੱਧ ਆਪਣੀਆਂ ਮੰਗਾਂ ਮਨਵਾਉਣ ਲਈ ਬਿਜਲੀ ਕਾਮਿਆਂ ਨੇ ਦੋ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਸਬ ਡਵੀਜ਼ਨ ਮਜੀਠਾ ਵਿਖੇ ਸਾਂਝੇ ਤੌਰ ਤੇ ਰੋਹ ਭਰਪੂਰ ਗੇਟ ਰੈਲੀ ਕੀਤੀ।

ਅਜੀਤ ਡੈਸਕ 21-10-2026

ਮਜੀਠਾ/ ਅੰਮ੍ਰਿਤਸਰ, 21 ਅਕਤੂਬਰ (ਜਗਤਾਰ ਸਿੰਘ ਸਹਿਮੀ )-ਟੈਕਨੀਕਲ ਸਰਵਿਸਜ਼ ਯੂਨੀਅਨ (ਭੰਗਲ) ਅਤੇ ਟੈਕਨੀਕਲ ਸਰਵਿਸਜ਼ ਯੂਨੀਅਨ (ਖੰਨਾ) ਦੇ ਸੱਦੇ ਤੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਦੇ ਵਿਰੁੱਧ ਆਪਣੀਆਂ ਮੰਗਾਂ ਮਨਵਾਉਣ ਲਈ ਬਿਜਲੀ ਕਾਮਿਆਂ ਨੇ ਦੋ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਸਬ ਡਵੀਜ਼ਨ ਮਜੀਠਾ ਵਿਖੇ ਸਾਂਝੇ ਤੌਰ ਤੇ ਰੋਹ ਭਰਪੂਰ ਗੇਟ ਰੈਲੀ ਕੀਤੀ।

 ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਿਰੁੱਧ ਵੱਖ-ਵੱਖ ਮਹਿਕਮਿਆਂ ਦੇ ਮੁਲਾਜ਼ਮ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਹੇਠ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ, ਪ੍ਰੰਤੂ ਪੰਜਾਬ ਸਰਕਾਰ ਨੇ ਮੰਗਾਂ ਮੰਨਣ ਪ੍ਰਤੀ ਅੜੀਅਲ ਵਤੀਰਾ ਅਪਣਾਇਆ ਹੋਇਆ ਹੈ। ਸਾਂਝੀ ਤਾਲਮੇਲ ਕਮੇਟੀ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ 15-01-2015 ਅਤੇ 17-07-2020 ਦੇ ਮੁਲਾਜ਼ਮ ਵਿਰੋਧੀ ਦੋਵੇਂ ਪੱਤਰ ਰੱਦ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਫਾਰਮੂਲਾ ਲਾਗੂ ਕੀਤਾ ਜਾਵੇ, ਪਾਵਰਕੌਮ ਵਿੱਚ ਆਰ.ਟੀ.ਐਮ. ਤੋਂ ਪ੍ਰਮੋਟ ਹੋਏ ਕਾਮਿਆਂ ਨੂੰ 35400 ਦਾ ਸਕੇਲ ਲਾਗੂ ਕੀਤਾ ਜਾਵੇ, ਬਕਾਇਆ ਰਹਿੰਦਾ 10% ਡੀ.ਏ. ਏਰੀਅਰ ਸਮੇਤ ਜਾਰੀ ਕੀਤਾ ਜਾਵੇ, ਆਊਟਸੋਰਸਡ ਕਾਮੇ ਵਿਭਾਗਾਂ ਅਧੀਨ ਲਿਆ ਕੇ ਰੈਗੂਲਰ ਕੀਤੇ ਜਾਣ, ਪੈਨਸ਼ਨਰਾਂ ਤੇ 2.59% ਦਾ ਫਾਰਮੂਲਾ ਲਾਗੂ ਕੀਤਾ ਜਾਵੇ, ਕੰਮ ਦਿਹਾੜੀ ਅੱਠ ਘੰਟੇ ਤੋਂ 12 ਘੰਟੇ ਕਰਨ ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, ਨਵੇਂ ਬਣਾਏ ਚਾਰ ਲੇਬਰ ਕੋਡ ਰੱਦ ਕਰਕੇ ਪਹਿਲੇ ਕਿਰਤ ਕਾਨੂੰਨ ਬਹਾਲ ਰੱਖੇ ਜਾਣ। ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਇਹਨਾਂ ਮੰਗਾਂ ਪ੍ਰਤੀ ਅਪਣਾਏ ਅੜੀਅਲ ਰਵਈਏ ਦੀ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਇਹਨਾਂ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ ਜੇਕਰ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਪੰਜਾਬ ਦੇ ਮੁਲਾਜ਼ਮ ਸੰਘਰਸ਼ ਨੂੰ ਤਿੱਖਾ ਕਰਨ ਲਈ ਮਜਬੂਰ ਹੋਣਗੇ। ਇਸ ਗੇਟ ਰੈਲੀ ਨੂੰ ਕ੍ਰਿਸ਼ਨ ਸਿੰਘ ਔਲਖ, ਸੁਖਪਾਲ ਸਿੰਘ ਮਜੀਠਾ, ਕੁੰਦਨ ਲਾਲ ਹਰੀਆਂ, ਰਘਬੀਰ ਸਿੰਘ ਮਜੀਠਾ, ਗੁਰਪ੍ਰੀਤ ਸਿੰਘ ਸੋਹੀਆਂ, ਸੰਦੀਪ ਸਿੰਘ ਨਾਗ, ਕਮਲ ਸ਼ਰਮਾ ਮਜੀਠਾ, ਗੁਲਜਿੰਦਰ ਸਿੰਘ ਲਹਿਰਕਾ, ਪ੍ਰਦੀਪ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ।

ਪਿਛਲੀ ਖ਼ਬਰ ਪੰਜਾਬ ਸਿਵਲ ਸਕੱਤਰੇਤ ’ਚ ਚੱਲ ਰਹੀ ਮੁਲਾਜ਼ਮਾਂ ਦੀ ਰੋਸ ਰੈਲੀ ਅਗਲੀ ਖ਼ਬਰ ਲੁਧਿਆਣਾ ਅਦਾਲਤ ਵਿਚ ਪੇਸ਼ ਹੋਏ ‘ਆਪ’ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ